03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਭਾਕਿਯੂ (ਕਾਦੀਆਂ) ਵਲੋਂ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ

ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼ਿੰਗਾਰਾ ਸਿੰਘ ਦੋਦੜਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਕਿਸਾਨ ਵਫਦ ਨੇ ਮੰਗ ਕੀਤੀ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰੀਮ ਕੋਰਟ ਦੇ 6 ਨਵੰਬਰ 2019 ਦੇ ਹੁਕਮਾਂ ਅਨੁਸਾਰ ਪ੍ਰਤੀ ਏਕੜ 2500 ਰੁਪਏ ਆਰਥਿਕ ਸਹਾਇਤਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਕੇ ਝੋਨੇ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਇਹ ਸਹਾਇਤਾ ਰਾਸ਼ੀ ਮੁਹਈਆ ਕਰਵਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਖ਼ਰੀਦ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਅਤੇ ਦੁਕਾਨਦਾਰਾਂ ਵਲੋਂ ਕਿਸਾਨਾਂ ਨੂੰ ਬੇਲੋੜਾ ਵਾਧੂ ਸਮਾਨ ਥੋਪਣਾ ਬੰਦ ਕਰਵਾਇਆ ਜਾਵੇ | ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਬਲਕਿ ਮਜ਼ਬੂਰੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਇਸ ਮਾਮਲੇ 'ਚ ਕਿਸੇ ਵੀ ਕਿਸਾਨ ਨੂੰ ਗਿ੍ਫ਼ਤਾਰ ਕੀਤਾ ਜਾਂਦਾ ਹੈ, ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਚੱਕ ਭਾਈਕੇ, ਅਵਤਾਰ ਸਿੰਘ ਰੱਲਾ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ, ਬਾਬੂ ਸਿੰਘ ਧਿੰਗੜ, ਗੁਰਨਾਮ ਸਿੰਘ ਭੀਖੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਵੱਖ-ਵੱਖ ਪਿੰਡਾਂ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।