03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਾਡਰਨ ਸਕੂਲ ਭੀਖੀ ਵਿਖੇ ਫਾਊਾਡੇਸ਼ਨ ਵਲੋਂ ਮਨਾਇਆ ਵਿਸ਼ਵ ਪੰਜਾਬੀ ਦਿਵਸ

ਅਜੀਤ ਡੈਸਕ 24-09-2025
ਭੀਖੀ, 23 ਸਤੰਬਰ (ਬਲਕਾਰ ਸਿੰਘ ਸਹੋਤਾ)- ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਲੋਂ ਵਿਸ਼ਵ ਪੰਜਾਬ ਦਿਵਸ ਮਨਾਇਆ ਗਿਆ | ਪਿ੍ੰਸੀਪਲ ਅਮਨਦੀਪ ਦੌਦਰੀਆ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਏ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕੀਤੀ | ਹਰ ਵਿਦਿਆਰਥੀ ਨੇ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅੱਪਲੋਡ ਕੀਤਾ | ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਭਾਸ਼ਣ, ਪੋਸਟਰ ਬਣਾਉਣਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਆਦਿ 'ਚ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਆਪਣਾ ਪੰਜਾਬ ਫਾਊਾਡੇਸ਼ਨ ਦੇ ਚੇਅਰਮੈਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਫਾਊਾਡੇਸ਼ਨ ਇਕ ਨਵਾਂ ਅਧਿਆਇ ਸਿਰਜਣ ਜਾ ਰਹੀ ਹੈ, ਜਿਸ ਤਹਿਤ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ |
ਪਿਛਲੀ ਖ਼ਬਰ ਜਥੇਦਾਰ ਵਿਰਦੀ ਸ਼੍ਰੋਮਣੀ ਅਕਾਲੀ ਦਲ ਬੁਢਲਾਡਾ ਸ਼ਹਿਰੀ ਦੇ ਪ੍ਰਧਾਨ ਬਣਾਏ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।