23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-10-2025

ਜੋਗਾ, 16 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐਸ.ਸੀ. ਮੈਡੀਕਲ ਅਤੇ ਨਾਨ ਮੈਡੀਕਲ ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਪਨਪ੍ਰੀਤ ਕੌਰ, ਲਵਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ, ਸੁਖਪ੍ਰੀਤ ਕੌਰ ਤੇ ਆਰਜੂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ 290 ਲੀਟਰ ਲਾਹਣ ਫੜੀ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨਰਸਰੀ ਦੇ ਬੱਚਿਆਂ ਨੂੰ ਵਾਧੂ ਸਾਮਾਨ ਨੂੰ ਵਰਤੋਂਯੋਗ ਬਣਾਉਣਾ ਸਿੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।