23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਟੋ ਈ-ਰਿਕਸ਼ਾ ਯੂਨੀਅਨ ਵਲੋਂ ਭਖਦੀਆਂ ਮੰਗਾਂ ਲਈ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਰ (ਵਿਸ਼ੇਸ਼ ਪ੍ਰਤੀਨਿਧ)- ਆਟੋ ਈ-ਰਿਕਸ਼ਾ ਯੂਨੀਅਨ ਮਾਨਸਾ ਵਲੋਂ ਧਰਨੇ ਉਪਰੰਤ ਐਸ.ਡੀ.ਐਮ. ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀਆਂ ਮੰਗਾਂ ਜਲਦ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਗਲੇ ਦਿਨਾਂ ਵਿਚ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੰਗਾ ਸਿੰਘ ਖੋਖਰ ਨੇ ਕਿਹਾ ਕਿ ਆਟੋ ਏਜੰਸੀਆਂ ਈ-ਰਿਕਸ਼ਾ ਵੇਚਣ ਸਮੇਂ ਉਨ੍ਹਾਂ ਨੂੰ ਧੋਖੇ ਵਿਚ ਰੱਖਦੀਆਂ ਹਨ ਅਤੇ ਬਾਅਦ ਵਿਚ ਵੀ ਉਨ੍ਹਾਂ ਨਾਲ ਮਾੜਾ ਵਰਤਾਓ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਕਿਸ਼ਤਾਂ ਟੁੱਟਣ ਕਾਰਨ ਆਟੋ ਰਿਕਸ਼ੇ ਵੀ ਜ਼ਬਤ ਕਰ ਲਏ ਜਾਂਦੇ ਹਨ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਬੰਦ ਕੀਤੇ ਆਟੋ ਰਿਕਸ਼ੇ ਦਿਵਾਏ ਜਾਣ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ, ਏਕਟੂ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਅੰਗਰੇਜ਼ ਸਿੰਘ ਘਰਾਂਗਣਾ, ਨਿਰਮਲ ਸਿੰਘ, ਮੋਹਣੀ ਸਿੰਘ, ਰਾਜੀਵ, ਮਨਜੀਤ ਸਿੰਘ, ਰਿੰਕੂ ਸਿੰਘ, ਸਿੰਗਾਰਾ ਸਿੰਘ, ਮਾਣਕ ਸਿੰਘ ਜਵਾਹਰਕੇ, ਬੋਘਾ ਸਿੰਘ, ਗੁਰਜੰਟ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ | ਪੰਜਾਬ ਕਿਸਾਨ ਯੂਨੀਅਨ ਵਲੋਂ ਧਰਨੇ ਦੀ ਹਮਾਇਤ ਕੀਤੀ ਗਈ |
ਪਿਛਲੀ ਖ਼ਬਰ ਤਰਨ ਤਾਰਨ ਉਪ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਅਕਾਲੀ ਆਗੂ ਅਗਲੀ ਖ਼ਬਰ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਵਲੋਂ ਧਰਨਾ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।