23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਰਨ ਤਾਰਨ ਉਪ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਅਕਾਲੀ ਆਗੂ

ਅਜੀਤ ਡੈਸਕ 17-10-2025
ਮਾਨਸਾ/ਸਰਦੂਲਗੜ੍ਹ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ ਜੀ. ਐਮ. ਅਰੋੜਾ)- ਤਰਨਤਾਰਨ ਉਪ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ | ਇਹ ਦਾਅਵਾ ਪਾਰਟੀ ਦੇ ਸੀਨੀਅਰ ਆਗੂ ਦਿਲਰਾਜ ਸਿੰਘ ਭੂੰਦੜ, ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਦਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ ਨੇ ਤਰਨਤਾਰਨ ਹਲਕੇ ਦੇ ਪਿੰਡਾਂ 'ਚ ਵਿਚਰਨ ਉਪਰੰਤ ਕੀਤਾ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ, ਜਿਸ ਕਰ ਕੇ ਲੋਕਾਂ ਦਾ ਆਪ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ ਜਦਕਿ ਰਿਸ਼ਵਤਖ਼ੋਰੀ ਦਾ ਚਾਰ-ਚੁਫੇਰੇ ਬੋਲਬਾਲਾ ਹੈ | ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ 'ਚ ਜ਼ਿਲੇ੍ਹ 'ਚੋਂ ਵੱਡਾ ਜਥਾ ਉਪ ਚੋਣ ਦੇ ਪਿੰਡਾਂ 'ਚ ਪ੍ਰਚਾਰ ਕਰੇਗਾ | ਉਨ੍ਹਾਂ ਕਿਹਾ ਕਿ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਪੱਖੀ ਆਗੂ ਹਨ, ਦੀ ਅਗਵਾਈ 'ਚ 2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਸ: ਬਾਦਲ ਲੋਕਾਂ ਦੀਆਂ ਮੁਸ਼ਕਿਲਾਂ, ਲੋੜਾਂ ਤੇ ਥੋੜ੍ਹਾਂ ਨੂੰ ਮਹਿਸੂਸ ਕਰਦੇ ਹਨ, ਜਿਸ ਦਾ ਸਬੂਤ ਹੁਣ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਜਦੋਂ ਪੰਜਾਬ ਸਰਕਾਰ ਤੇ ਸਰਕਾਰੀ ਤੰਤਰ ਫ਼ੇਲ੍ਹ ਹੋ ਗਿਆ ਸੀ ਤਾਂ ਲੋਕਾਂ ਦੇ ਨਾਲ ਮੁਸ਼ਕਿਲ ਘੜੀ ਵਿਚ ਨਿਭਣ ਦੀਆਂ ਸੈਂਕੜੇ ਮਿਸਾਲਾਂ ਸ: ਬਾਦਲ ਨੇ ਕਾਇਮ ਕੀਤੀਆਂ ਹਨ |
ਪਿਛਲੀ ਖ਼ਬਰ ਪ੍ਰਸ਼ਾਸਨ ਵਲੋਂ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ ਅਗਲੀ ਖ਼ਬਰ ਆਟੋ ਈ-ਰਿਕਸ਼ਾ ਯੂਨੀਅਨ ਵਲੋਂ ਭਖਦੀਆਂ ਮੰਗਾਂ ਲਈ ਸੰਘਰਸ਼ ਤਿੱਖਾ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।