23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਸ਼ਾਸਨ ਵਲੋਂ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ

ਅਜੀਤ ਡੈਸਕ 17-10-2025

ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕਾ ਬੁਢਲਾਡਾ 'ਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਸਬੰਧੀ ਇੱਥੇ ਐਸ.ਡੀ.ਐਮ ਦਫ਼ਤਰ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ ਗਏ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਕੀਤੇ ਵਾਅਦੇ ਮੁਤਾਬਿਕ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ ਰਾਸ਼ੀ ਦੀ ਰਕਮ ਭੇਜ ਕੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਰਸਾਤਾਂ ਨਾਲ ਜ਼ਿਲੇ੍ਹ ਦੀ ਸਬ ਡਵੀਜ਼ਨ ਬੁਢਲਾਡਾ 'ਚ ਸਭ ਤੋਂ ਫ਼ਸਲਾਂ ਪ੍ਰਭਾਵਿਤ ਹੋਈਆਂ ਸਨ, ਜਿਨ੍ਹਾਂ ਬਾਰੇ ਪਿਛਲੇ 1 ਮਹੀਨੇ ਦੌਰਾਨ ਕਰਵਾਏ ਗਏ ਗਿਰਦਾਵਰੀ ਸਰਵੇ ਅਨੁਸਾਰ ਇਸ ਹਲਕੇ ਦੇ ਨੌ ਪਿੰਡਾਂ ਚੋਂ ਪ੍ਰਭਾਵਿਤ 54 ਕਿਸਾਨਾਂ ਨੂੰ 15 ਲੱਖ 66 ਹਜ਼ਾਰ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ ਅਤੇ 1-2 ਦਿਨਾਂ ਦੇ ਅੰਦਰ ਅੰਦਰ ਇਹ ਮੁਆਵਜ਼ਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਚ ਆ ਜਾਵੇਗੀ | ਉਨ੍ਹਾਂ ਦੱਸਿਆ ਕਿ ਭਾਰੀ ਬਰਸਾਤਾਂ ਕਾਰਨ ਜ਼ਿਲੇ੍ਹ ਭਰ 'ਚ 13 ਸੌ ਤੋਂ ਵੱਧ ਪ੍ਰਭਾਵਿਤ ਮਕਾਨਾਂ ਦੀ ਰਿਪੋਰਟ ਵੀ ਸਰਕਾਰ ਨੂੰ ਭੇਜੀ ਹੋਈ ਹੈ, ਜਿਸ ਦੀ ਮੁਆਵਜ਼ਾ ਰਾਸ਼ੀ ਬਾਰੇ ਪ੍ਰਵਾਨਗੀ ਮਿਲਣ 'ਤੇ ਅਗਲੇ ਦਿਨਾਂ 'ਚ ਉਸ ਦੀ ਬਣਦੀ ਮੁਆਵਜ਼ਾ ਰਾਸ਼ੀ ਵੀ ਮਕਾਨ ਮਾਲਕਾਂ ਨੂੰ ਦਿੱਤੀ ਜਾਵੇਗੀ | ਇਸ ਮੌਕੇ ਐਸ.ਡੀ.ਐਮ ਗਗਨਦੀਪ ਸਿੰਘ, ਡੀ.ਐਸ.ਪੀ ਸਿਕੰਦਰ ਸਿੰਘ ਚੀਮਾ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਸੀ. ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਤਰਨ ਤਾਰਨ ਉਪ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।