ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਕਰਵਾਏ ਜਾ ਰਹੇ ਸਮਾਗਮਾਂ ਦੀ ਤਿਆਰੀ ਵਜੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ 'ਤੇ ਕਰਵਾਏ ਜਾ ਰਹੇ ਕਵੀ ਦਰਬਾਰ ਅਤੇ ਕੀਰਤਨ ਸਮਾਗਮਾਂ ਸਬੰਧੀ ਚਰਚਾ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਦੀ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਕੀਤੇ ਜਾਣ | ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਸਮਾਗਮ ਸਬੰਧੀ ਜਾਗਰੂਕਤਾ ਫੈਲਾਈ ਜਾਵੇ | ਅਧਿਕਾਰੀ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਕੀਤੀ ਜਾਵੇ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਐਸ.ਪੀ. (ਐਚ) ਪ੍ਰਦੀਪ ਸਿੰਘ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਆਦਿ ਹਾਜ਼ਰ ਸਨ |