23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਦੇ ਠੋਸ ਹੱਲ ਲਈ ਸਰਕਾਰਾਂ ਕਿਸਾਨਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ-ਪੰਜਾਬ ਕਿਸਾਨ ਯੂਨੀਅਨ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਰਾਲੀ ਦਾ ਠੋਸ ਹੱਲ ਨਾ ਹੋਣ ਕਰਕੇ ਮਜਬੂਰਨ ਕਿਸਾਨਾਂ ਨੂੰ ਪਰਾਲੀ ਫੂਕਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਕਿਸਾਨਾਂ ਉੱਤੇ ਕਾਰਵਾਈ ਕਰਨ ਦੀ ਬਜਾਏ ਜੀਰੀ ਵੱਢਣ ਤੋਂ ਬਾਅਦ 4 ਦਿਨਾਂ ਦੇ ਅੰਦਰ-ਅੰਦਰ ਪਰਾਲੀ ਦੀਆਂ ਗੱਠਾਂ ਬਣਾ ਕੇ ਖ਼ੁਦ ਚੁੱਕਣਾ ਯਕੀਨੀ ਬਣਾਵੇ ਅਤੇ ਇਸ ਦੀ ਜਵਾਬਦੇਹੀ ਲਈ ਅਧਿਕਾਰੀ ਨਿਯੁਕਤ ਕਰੇ | ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਜ਼ਮੀਨ ਵਿਚ ਵਾਹ ਕੇ ਕਣਕ ਬੀਜ ਰਹੇ ਹਨ, ਪਰਾਲੀ ਕਾਰਨ ਪਈ ਸੁੰਡੀ ਕਣਕ ਦੀ ਫ਼ਸਲ ਵੀ ਪੈਦਾ ਨਹੀਂ ਹੋਣ ਦਿੰਦੀ, ਜਿਸ ਕਰਕੇ ਕਿਸਾਨਾਂ ਨੂੰ ਦੂਹਰਾ ਨੁਕਸਾਨ ਉਠਾਉਣਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਨੁਕਸਾਨ ਦੀ ਭਰਪਾਈ ਸਰਕਾਰ ਕਰੇ, ਨੈਸ਼ਨਲ ਗ੍ਰੀਨ ਟਿ੍ਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨਿਪਟਾਰੇ ਲਈ ਸਰਕਾਰ ਵਲੋਂ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ 200 ਰੁਪਏ ਪ੍ਰਤੀ ਕੁਇੰਟਲ ਜਾਂ 7000 ਰੁਪਏ ਪ੍ਰਤੀ ਏਕੜ ਨਕਦ ਦਿੱਤਾ ਜਾਵੇ | ਜ਼ਿਲ੍ਹਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ, ਪ੍ਰੈੱਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਨੇ ਕਿਹਾ ਕਿ ਦਿੱਲੀ ਵਿਚ ਫੈਲਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਬੰਦ ਕੀਤਾ ਜਾਵੇ | ਇਸ ਦੌਰਾਨ ਐਸ.ਡੀ.ਐਮ ਵਲੋਂ ਧਰਨੇ ਵਿਚ ਆ ਕੇ ਮੰਗ ਪੱਤਰ ਲਿਆ ਗਿਆ | ਧਰਨੇ ਨੂੰ ਆਲ ਇੰਡੀਆ ਕਿਸਾਨ ਮਹਾਂਸਭਾ ਦੇ ਆਗੂ ਪ੍ਰਸ਼ੋਤਮ ਸ਼ਰਮਾ, ਕਾ. ਰਾਜਵਿੰਦਰ ਸਿੰਘ ਰਾਣਾ, ਭੋਲਾ ਸਿੰਘ ਸਮਾਓਾ, ਹਰਜਿੰਦਰ ਸਿੰਘ ਮਾਨਸ਼ਾਹੀਆ ਨੇ ਸੰਬੋਧਨ ਕੀਤਾ | ਇਸ ਮੌਕੇ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਅਮਰੀਕ ਸਿੰਘ ਕੋਟਧਰਮੂ, ਰਣਜੀਤ ਸਿੰਘ ਤਾਮਕੋਟ, ਅਮੋਲਕ ਸਿੰਘ ਖੀਵਾ, ਬਲਦੇਵ ਸਿੰਘ ਸਮਾਓਾ, ਨਾਇਬ ਸਿੰਘ ਕੱੁਲਰੀਆਂ, ਗੁਰਤੇਜ ਸਿੰਘ ਬਰ੍ਹੇ, ਦਰਸਨ ਸਿੰਘ ਮੰਘਾਣੀਆਂ, ਅਜੈਬ ਸਿੰਘ ਨੰਗਲ ਕਲਾਂ ਹਾਜ਼ਰ ਸਨ |
ਪਿਛਲੀ ਖ਼ਬਰ ਦਿਨ-ਦਿਹਾੜੇ ਔਰਤ ਨੂੰ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ ਡੀ.ਸੀ. ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।