ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਸੀ. ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਤਾ-ਪਿਤਾ ਤੇ ਬਜ਼ੁਰਗ ਨਾਗਰਿਕਾਂ ਦੀ ਦੇਖ-ਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਜਿਥੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਉਥੇ ਹੀ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਯੁਕਤ ਕੀਤੇ ਡੀ.ਐਸ.ਪੀਜ ਕਮ-ਨੋਡਲ ਅਫਸਰ ਇਹ ਯਕੀਨੀ ਬਣਾਉਣਗੇ ਕਿ ਥਾਣਾ ਪੱਧਰ 'ਤੇ ਗਠਿਤ ਕੀਤੀਆਂ ਕਮੇਟੀਆਂ ਸ਼ਿਕਾਇਤਾਂ/ ਝਗੜਿਆਂ ਦਾ ਨਿਪਟਾਰਾ ਥਾਣਾ ਪੱਧਰ 'ਤੇ ਹੀ ਕਰਨ ਨੂੰ ਤਰਜੀਹ ਦੇਣ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਾਰਵਾਈ ਦੀ ਰਿਪੋਰਟ ਹਰ ਮਹੀਨੇ ਦੀ 10 ਤਾਰੀਕ ਤੱਕ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅਧੀਨ ਬੇਸਹਾਰਾ/ਬੇਅÏਲਾਦ/ਇਕੱਲੇ ਰਹਿ ਰਹੇ ਬਜੁਰਗਾਂ ਦੀਆਂ ਲਿਸਟਾਂ ਤਿਆਰ ਕਰਨਾ ਲਾਜ਼ਮੀ ਬਣਾਉਣ | ਇਸ ਤੋਂ ਇਲਾਵਾ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ, ਹੈਲਥ ਚੈੱਕਅਪ ਦੀ ਰਿਪੋਰਟ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਠਿੰਡਾ ਨੂੰ ਭੇਜਣਾ ਲਾਜ਼ਮੀ ਬਣਾਉਣ | ਉਨ੍ਹਾਂ ਨੇ ਸਿਵਲ ਸਰਜਨ ਨੂੰ ਜ਼ਿਲ੍ਹੇ ਅਧੀਨ ਆਉਂਦੇ ਬਿਰਧ ਆਸ਼ਰਮਾਂ ਵਿਚ ਡਾਕਟਰੀ ਟੀਮਾਂ, ਕਾਊਾਸਲਰ ਦੀ ਡਿਊਟੀ ਲਗਾਉਣ ਦੀ ਹਦਾਇਤ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਹਰ ਮਹੀਨੇ ਦੀ 10 ਤਰੀਕ ਤੱਕ ਲੋੜਵੰਦ ਬਜੁਰਗਾਂ ਦੇ ਕੀਤੇ ਇਲਾਜ ਦੀ ਰਿਪੋਰਟ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਬਠਿੰਡਾ ਦੇ ਦਫ਼ਤਰ ਭੇਜਣਾ ਲਾਜ਼ਮੀ ਬਣਾਉਣ | ਇਸ ਮੌਕੇ ਸੁਪਰਡੈਂਟ ਅਰਸ਼ ਕੌਰ, ਮੋਨਿਕਾ, ਨੀਸ਼ੀ ਗਰੋਵਰ, ਅਮਰਜੀਤ ਕੌਰ ਅਤੇ ਸੀਨੀਅਰ ਸਿਟੀਜ਼ਨ ਆਦਿ ਹਾਜ਼ਰ ਸਨ |