23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਏਡਿਡ ਸਕੂਲਾਂ ਦੇ ਅਧਿਆਪਕ ਤੇ ਹੋਰ ਅਮਲਾ ਤਨਖ਼ਾਹਾਂ ਤੋਂ ਵਾਂਝਾ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਸ.ਰਿ.)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਅਮਲਾ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝਾ ਹੈ | ਜਿਸ ਦੇ ਰੋਸ ਵਿਚ ਉਨ੍ਹਾਂ 18 ਅਕਤੂਬਰ ਨੂੰ ਤਰਨ ਤਾਰਨ ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਈ ਜਾਵੇਗੀ | ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੋਸ਼ ਲਗਾਇਆ ਕਿ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਪਰ ਮਸਲਾ ਹੱਲ ਨਹੀਂ ਹੋਇਆ, ਜਿਸ ਕਰ ਕੇ ਮਜਬੂਰਨ ਧਰਨੇ/ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ |
ਪਿਛਲੀ ਖ਼ਬਰ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਚੋਣ ਹੋਈ ਅਗਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਵਿਖੇ ਉੱਦਮਤਾ ਵਿਸ਼ੇ ਸੰਬੰਧੀ ਅਧਿਆਪਕਾਂ ਨੂੰ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।