ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ)- 69ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਸਾਲ (ਲੜਕੀਆਂ) ਦੇ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋ ਗਏ ਹਨ | 3 ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ ਨੇ ਕਰਵਾਈ | ਸਮਾਗਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਵੀ ਸ਼ਿਰਕਤ ਕੀਤੀ | ਅੱਜ ਹੋਏ ਲੀਗ ਮੁਕਾਬਲਿਆਂ ਬਾਰੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮਿ੍ਤ ਪਾਲ ਸਿੰਘ ਨੇ ਦੱਸਿਆ ਕਿ ਬਠਿੰਡਾ ਨੇ ਗੁਰਦਾਸਪੁਰ ਨੂੰ , ਰੂਪਨਗਰ ਨੇ ਜਲੰਧਰ ਨੂੰ , ਫ਼ਿਰੋਜ਼ਪੁਰ ਨੇ ਮਲੇਰਕੋਟਲਾ ਨੂੰ , ਸ੍ਰੀ ਅੰਮਿ੍ਤਸਰ ਸਾਹਿਬ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ , ਸੰਗਰੂਰ ਨੇ ਤਰਨਤਾਰਨ ਨੂੰ , ਬਰਨਾਲਾ ਨੇ ਹੁਸ਼ਿਆਰਪੁਰ ਨੂੰ , ਫ਼ਾਜ਼ਿਲਕਾ ਨੇ ਪਠਾਨਕੋਟ ਨੂੰ , ਪਟਿਆਲਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ , ਲੁਧਿਆਣਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਹਰਾਇਆ | ਮੇਜ਼ਬਾਨ ਸਕੂਲ ਦੇ ਪਿ੍ੰਸੀਪਲ ਗੁਰਮੀਤ ਸਿੰਘ ਸਿੱਧੂ, ਮੁੱਖ ਅਧਿਆਪਕ ਮਨਦੀਪ ਸਿੰਘ, ਲੈਕਚਰਾਰ ਰਾਜ ਖਾਨ, ਰਵਿੰਦਰ ਕੁਮਾਰ, ਗਗਨਪ੍ਰੀਤ ਵਰਮਾ, ਗੁਰਦੀਪ ਸਿੰਘ ਸਮਰਾ, ਦਰਸ਼ਨ ਸਿੰਘ, ਰਾਜਪਾਲ ਸਿੰਘ, ਭੂਸ਼ਨ ਕੁਮਾਰ, ਜਗਮੇਲ ਸਿੰਘ, ਕਰਮਜੀਤ ਕੌਰ, ਮਨਦੀਪ ਕੌਰ, ਜਸਵੀਰ ਕੌਰ, ਦਲਵਿੰਦਰ ਸਿੰਘ, ਜਗਦੀਪ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਸਿਕੰਦਰ ਸਿੰਘ, ਡੈਵੀ ਭੰਮਾ, ਏਕਮ ਸਿੰਘ ਦਲਿਓ, ਬਲਕਾਰ ਸਿੰਘ, ਗੁਰਕੀਰਤ ਸਿੰਘ, ਭੁਪਿੰਦਰ ਸਿੰਘ ਤੱਗੜ ਆਦਿ ਹਾਜ਼ਰ ਸਨ |