23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੁਲਤਾਨਪੁਰ ਲੋਧੀ ਵਿਖੇ ਮਾਤਾ ਸੁੰਦਰੀ ਕਾਲਜ ਦੇ ਅਧਿਆਪਕਾਂ ਦਾ ਸਨਮਾਨ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਸ.ਰਿ.)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਵਿਖੇ 2 ਦਿਨਾਂ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਪੰਥ ਪ੍ਰਸਿੱਧ ਵਿਦਵਾਨ ਸ਼ਖ਼ਸੀਅਤਾਂ ਵਲੋਂ ਸ਼ਿਰਕਤ ਕੀਤੀ ਗਈ | ਸੈਮੀਨਾਰ ਦੇ ਕਨਵੀਨਰ ਡਾ. ਪਰਮਜੀਤ ਸਿੰਘ ਮਾਨਸਾ ਤੇ ਸਾਥੀਆਂ ਵਲੋਂ ਸਾਰਾ ਪ੍ਰਬੰਧ ਵਧੀਆ ਢੰਗ ਨਾਲ ਕੀਤਾ ਗਿਆ | ਇਸ ਮੌਕੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਮਾਨਸਾ ਦੇ ਖੋਜ ਪੱਤਰ ਪੜ੍ਹਨ ਵਾਲੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਬੱਲਮ ਲੀਂਬਾ ਅਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਵਤਾਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਦੋਵੇਂ ਅਧਿਆਪਕਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ 2 ਵਿਅਕਤੀ 3 ਕਿੱਲੋ ਅਫ਼ੀਮ ਸਮੇਤ ਕਾਬੂ <br/> ਅਗਲੀ ਖ਼ਬਰ ਬੁਢਲਾਡਾ ਵਿਖੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ 3 ਦਿਨਾਂ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।