ਬੁਢਲਾਡਾ, 17 ਅਕਤੂਬਰ (ਨਿ. ਪ. ਪ.)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਦਾਤੇਵਾਸ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ ਖੇਤੀ ਵਿਗਿਆਨ ਕੇਂਦਰ ਮਾਨਸਾ ਨੇ ਕਿਸਾਨਾਂ ਨੂੰ ਖੇਤੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਵੀ ਪ੍ਰੇਰਿਆ | ਇੰਜ: ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕੀਤੀ | ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਸੰਭਾਲ ਵਾਲੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |