30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮੱਛਰਾਂ ਤੋਂ ਬਚਾਅ ਲਈ ਪਿੰਡ ਵਾਸੀਆਂ ਨੇ ਕੀਤੀ ਫੌਗਿੰਗ

ਅਜੀਤ ਡੈਸਕ 18-10-2025
ਭੀਖੀ, 17 ਅਕਤੂਬਰ (ਬਲਕਾਰ ਸਿੰਘ ਸਹੋਤਾ)- ਬੀਤੇ ਮਹੀਨੇ ਹੋਈ ਭਰਵੀਂ ਬਾਰਿਸ਼ ਕਾਰਨ ਇਲਾਕੇ ਵਿਚ ਫੈਲੇ ਚਿਗਨਗੂਨੀਆਂ ਅਤੇ ਮੌਸਮੀ ਬੁਖ਼ਾਰ ਕਾਰਨ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਦਰਜਨਾਂ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋਏ ਹਨ, ਤੋਂ ਬਚਾਅ ਲਈ ਅਕਾਲੀ ਆਗੂ ਗੁਰਇਕਬਾਲ ਸਿੰਘ ਬਾਲੀ ਦੀ ਅਗਵਾਈ ਹੇਠ ਪਿੰਡ ਵਿਚ ਮੱਛਰਾਂ ਤੋਂ ਬਚਾਅ ਲਈ ਫੌਗਿੰਗ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਅਨੇਕਾਂ ਲੋਕ ਚਿਗਨਗੂਨੀਆਂ ਅਤੇ ਮੌਸਮੀ ਬੁਖ਼ਾਰ ਤੋਂ ਪ੍ਰਭਾਵਿਤ ਹਨ ਪ੍ਰੰਤੂ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਨਾ ਹੀ ਸਿਹਤ ਵਿਭਾਗ ਵੱਲੋਂ ਕੋਈ ਠੋਸ ਉਜ਼ਰ ਨਹੀਂ ਕੀਤੇ ਗਏ, ਜਿਸ ਤੋਂ ਅੱਕੇ ਲੋਕਾਂ ਵੱਲੋਂ ਆਪਸੀ ਸਹਿਯੋਗ ਨਾਲ ਫੌਗਿੰਗ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਿਹਤ ਸੇਵਾਵਾਂ ਵੱਲ ਉਚੇਚਾ ਧਿਆਨ ਦੇਵੇ | ਇਸ ਮੌਕੇ ਸਾਬਕਾ ਪੰਚ ਸੁਖਵਿੰਦਰ ਸਿੰਘ, ਬਹਾਦਰ ਖਾਂ, ਪੰਚ ਸੁਖਵਿੰਦਰ ਸਿੰਘ, ਸਿਕੰਦਰ ਖਾਂ, ਸੇਵਕ ਸਿੰਘ, ਰਣਜੀਤ ਸਿੰਘ ਸਾਬਕਾ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਨੇ ਸਰਕਾਰਾਂ ਪਾਸੋਂ ਹੜ੍ਹ ਰੋਕਣ ਦੀ ਸਥਾਈ ਨੀਤੀ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਧਰਮਪੁਰਾ ਦੀਆਂ ਵਿਦਿਆਰਥਣਾਂ ਨੇ ਸਕਾਊਟਿੰਗ 'ਚ ਰਾਜ ਪੁਰਸਕਾਰ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।