11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 20-10-2025
ਮਾਨਸਾ, 19 ਅਕਤੂਬਰ (ਸ.ਰਿ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਕ ਹੋਰ ਹੁਕਮ 'ਚ ਜ਼ਿਲ੍ਹੇ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ, ਨੂੰ ਕਿਹਾ ਗਿਆ ਹੈ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ 'ਤੇ ਰਜਿਸਟਰ ਲਗਾਇਆ ਜਾਵੇ, ਜਿਸ ਵਿਚ ਨੰਬਰ ਪਲੇਟ ਬਣਾਉਣ ਵਾਲੇ ਦਾ ਪੂਰਾ ਪਤਾ ਤੱਥਾਂ ਸਮੇਤ ਰੱਖਿਆ ਜਾਵੇ | ਇਕ ਹੋਰ ਹੁਕਮ 'ਚ ਮੈਰਿਜ ਪੈਲੇਸਾਂ ਵਿਚ ਅਸਲ੍ਹਾ ਲੈ ਕੇ ਆਉਣ ਦੀ ਵੀ ਮਨਾਹੀ ਕੀਤੀ ਗਈ ਹੈ | ਉਕਤ ਸਾਰੇ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਭੀਖੀ ਕਾਲਜ 'ਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਮਾਗਮ ਕਰਵਾਇਆ ਅਗਲੀ ਖ਼ਬਰ ਆਦੇਸ਼ ਕਾਲਜ ਦੇ ਵਿਦਿਆਰਥੀ ਬੈਸਟ ਸਟੂਡੈਂਟਸ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।