15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਮਲਾ ਪਰਾਲੀ ਨੂੰ ਅੱਗ ਲਗਾਉਣ ਦਾ ...ਜਦੋਂ ਭੈਣੀਬਾਘਾ ਦੇ ਕਿਸਾਨਾਂ ਨੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਬੰਦੀ ਬਣਾਇਆ <br/>

ਪਿੰਡ ਭੈਣੀਬਾਘਾ ਵਿਖੇ ਅਧਿਕਾਰੀਆਂ ਨੂੰ ਬੰਦੀ ਬਣਾਈ ਬੈਠੇ ਕਿਸਾਨ (ਸੱਜੇ) ਪੁਲਿਸ ਕਰਮਚਾਰੀਆਂ ਨਾਲ ਬਹਿਸਦੇ ਹੋਏ ਕਿਸਾਨ ਆਗੂ | ਅਜੀਤ ਤਸਵੀਰਾਂ <br/> 23-10-2025
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਅੱਜ ਦੇਰ ਸ਼ਾਮ ਮਾਨਸਾ ਨੇੜਲੇ ਪਿੰਡ ਭੈਣੀਬਾਘਾ ਵਿਖੇ ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਇਕ ਕਿਸਾਨ ਵਲੋਂ ਖੇਤ ਦੇ ਕੁਝ ਹਿੱਸੇ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ | ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੇ ਨੋਡਲ ਅਫ਼ਸਰ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਚੌਂਕੀ ਠੂਠਿਆਂਵਾਲੀ ਦੀ ਟੀਮ ਪਹੁੰਚ ਗਈ | ਇਸ ਦੀ ਭਿਣਕ ਪੈਂਦਿਆਂ ਹੀ ਕਿਸਾਨ ਵੱਡੀ ਗਿਣਤੀ 'ਚ ਇਕੱਠੇ ਹੋ ਗਏ | ਉਨ੍ਹਾਂ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਦਾ ਘਿਰਾਓ ਕਰ ਲਿਆ | ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਲਿਖਤੀ ਰੂਪ 'ਚ ਦਿੱਤਾ ਜਾਵੇ ਕਿ ਕਿਸਾਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਸਰਦੂਲਗੜ੍ਹ ਸਬ ਡਵੀਜ਼ਨ ਦੇ ਪਿੰਡ ਆਹਲੂਪੁਰ ਦੇ ਇਕ ਕਿਸਾਨ ਖ਼ਿਲਾਫ਼ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੇ ਦੋਸ਼ 'ਚ ਮੁਕੱਦਮਾ ਦਰਜ ਕਰਨ ਦੇ ਨਾਲ ਹੀ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ | ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਡਕੌਂਦਾ ਦੇ ਸੂਬਾਈ ਆਗੂ ਮੱਖਣ ਸਿੰਘ ਭੈਣੀ, ਸਿੱਧੂਪੁਰ ਦੇ ਜਗਦੇਵ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਸਰਕਾਰਾਂ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਕਿਸਾਨ ਭੁਗਤ ਰਹੇ ਹਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਅਦਾ ਕੀਤਾ ਜਾਵੇ ਤਾਂ ਕਿਸਾਨ ਰਹਿੰਦ-ਖੰੂਹਦ ਨੂੰ ਅੱਗ ਨਹੀਂ ਲਗਾਉਣਗੇ | ਉਨ੍ਹਾਂ ਦੱਸਿਆ ਕਿ ਜਿਸ ਕਿਸਾਨ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਨੇ 12 ਦਿਨ ਪਹਿਲਾਂ 10 ਅਕਤੂਬਰ ਨੂੰ ਝੋਨਾ ਕੱਟਿਆ ਗਿਆ ਸੀ ਅਤੇ ਉਹ ਵਾਰ-ਵਾਰ ਖੇਤੀ ਅਧਿਕਾਰੀਆਂ ਕੋਲ ਗੁਹਾਰ ਲਗਾਉਂਦਾ ਰਿਹਾ ਕਿ ਗੱਠਾਂ ਬਣਾਉਣ ਲਈ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਪ੍ਰੰਤੂ ਅਜਿਹਾ ਨਾ ਹੋਣ ਕਰ ਕੇ ਉਸ ਨੇ ਸੰਕੇਤਕ ਤੌਰ 'ਤੇ ਖੇਤ ਦੇ ਖੰੁਝੇ 'ਚ ਅੱਗ ਲਗਾਈ ਸੀ | ਉਨ੍ਹਾਂ ਕਿਹਾ ਕਿ ਸਮਝ ਨਹੀਂ ਆ ਰਹੀ ਜਦੋਂ ਕਿਸੇ ਕਿਸਾਨ ਵਲੋਂ ਰਹਿੰਦ-ਖੰੂਹਦ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸੈਟੇਲਾਈਟ ਸਿਸਟਮ ਜਰੀਏ ਪ੍ਰਸ਼ਾਸਨ ਹਰਕਤ 'ਚ ਆ ਜਾਂਦਾ ਹੈ ਪਰ ਹੜ੍ਹਾਂ ਤੇ ਹੋਰ ਭਿਆਨਕ ਸਥਿਤੀਆਂ ਮੌਕੇ ਚੁੱਪੀ ਜ਼ਾਹਿਰ ਕਰ ਲਈ ਜਾਂਦੀ ਹੈ | ਕਾਲਾ ਰਾਮ ਕਾਂਸਲ ਐਸ.ਡੀ.ਐਮ. ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ | ਉਨ੍ਹਾਂ ਕਿਹਾ ਕਿ ਤਹਿਸੀਲਦਾਰ ਤੇ ਹੋਰ ਅਧਿਕਾਰੀ ਮੁੱਦੇ ਨੂੰ ਹੱਲ ਕਰਨ ਲਈ ਭੇਜੇ ਗਏ ਹਨ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਦੇ ਨਿਰਦੇਸ਼ਾਂ 'ਤੇ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਰੀ ਦਿੱਤੀ ਗਈ ਹੈ | ਦੂਸਰੇ ਪਾਸੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸੇ ਵੀ ਕੀਮਤ 'ਤੇ ਪਰਾਲੀ ਸਾੜਨ ਦੇ ਦੋਸ਼ 'ਚ ਪਰਚਾ ਦਰਜ/ਜੁਰਮਾਨੇ ਨੂੰ ਸਹਿਣ ਨਹੀਂ ਕਰਨਗੇ | ਖ਼ਬਰ ਲਿਖਣ ਤੱਕ ਘਿਰਾਓ ਜਾਰੀ ਸੀ |

ਪਿਛਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਪੂਜਾ ਦਿਵਸ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ '... ਅਗਲੀ ਖ਼ਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।