15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਨਸਾ ਜ਼ਿਲੇ੍ਹ 'ਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਪੂਜਾ ਦਿਵਸ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ 'ਤੇ ਜ਼ੋਰ ਦਿੱਤਾ <br/>

ਅਜੀਤ ਡੈਸਕ 23-10-2025
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲੇ੍ਹ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕਰਵਾਏ 3 ਦਿਨਾਂ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਤੋਂ ਇਲਾਵਾ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ | ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਰਾਗੀ ਲਖਵਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਭਾਵੇਂ ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਨਵੇਂ ਔਜ਼ਾਰਾਂ ਦੀਆਂ ਖੋਜਾਂ ਹੋ ਰਹੀਆਂ ਹਨ ਪਰ ਇਹ ਦੇਣ ਬਾਬਾ ਵਿਸ਼ਵਕਰਮਾ ਦੀ ਹੈ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਆਪ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸ੍ਰੀ ਵਿਸ਼ਵਕਰਮਾ ਭਵਨ ਕਮੇਟੀ ਦੇ ਪ੍ਰਧਾਨ ਰੂਪ ਸਿੰਘ ਰਾਮਗੜ੍ਹੀਆ ਨੇ ਮਿਹਨਤਕਸ਼ ਕਿਰਤੀਆਂ, ਮਜ਼ਦੂਰਾਂ, ਕਾਰੋਬਾਰੀਆਂ ਨੂੰ ਇੱਕਜੁੱਟ ਹੋ ਕੇ ਬਾਬਾ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸਮਾਲ ਸਕੇਲ ਇੰਡਸਟਰੀ ਦੇ ਪ੍ਰਧਾਨ ਜਗਰੂਪ ਸਿੰਘ ਬਖਸੀਸ਼ ਸਿੰਘ, ਜਗਜੀਤ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਵਿੱਕੀ, ਸੁਖਵਿੰਦਰ ਸਿੰਘ, ਛੋਟਾ ਸਿੰਘ ਗਿੱਲ, ਤੇਜਿੰਦਰ ਸਿੰਘ ਟੀਟੂ, ਹਰਜਿੰਦਰ ਸਿੰਘ ਪਿੱਕਾ, ਸੁਖਦੇਵ ਸਿੰਘ ਪਰਮੀ, ਬਲਜੀਤ ਸਿੰਘ ਕਲਸੀ, ਐਸ.ਡੀ.ਓ ਗੁਰਬਖਸ਼ ਸਿੰਘ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ |
ਰਾਮਗੜ੍ਹੀਆ ਭਾਈਚਾਰੇ ਵਲੋਂ ਸਮਾਗਮ ਕਰਵਾਇਆ
-ਰਾਮਗੜ੍ਹੀਆ ਭਾਈਚਾਰੇ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਸਾਹਮਣੇ ਵਿਸ਼ਵਕਰਮਾ ਮੰਦਿਰ 'ਚ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਸੰਗਤਾਂ ਦੇ ਸਹਿਯੋਗ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਬੁਲਾਰਿਆਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਦੇ ਪਦ ਚਿੰਨ੍ਹਾਂ 'ਤੇ ਚੱਲ ਕੇ ਜੀਵਨ ਸਫਲ ਬਣਾਇਆ ਜਾ ਸਕਦਾ ਹੈ | ਇਸ ਮੌਕੇ ਹਰਜੀਤ ਸਿੰਘ ਸੱਗੂ, ਇੰਦਰਜੀਤ ਸਿੰਘ ਮੁਨਸ਼ੀ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |
ਭੁਪਾਲ ਕਲਾਂ 'ਚ ਵਿਸ਼ਵਕਰਮਾ ਦਿਵਸ ਮਨਾਇਆ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਬਾਬਾ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਭੁਪਾਲ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਚੇਤ ਸਿੰਘ, ਭਾਈ ਕੇਵਲ ਸਿੰਘ ਅਤੇ ਹਰਜਿੰਦਰ ਸਿੰਘ ਖ਼ਾਲਸਾ ਅਤਲਾ ਖ਼ੁਰਦ ਦੇ ਜਥੇ ਵਲੋਂ ਗੁਰਬਾਣੀ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਆਪ ਆਗੂ ਚੁਸਪਿੰਦਰਵੀਰ ਸਿੰਘ ਭੁਪਾਲ, ਅਕਾਲੀ ਆਗੂ ਬਿਕਰਮ ਅਰੋੜਾ, ਸੁਸਾਇਟੀ ਦੇ ਸਰਪ੍ਰਸਤ ਮਿਸਤਰੀ ਦੇਵ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਭੁਪਾਲ, ਮੀਤ ਪ੍ਰਧਾਨ ਚਮਕੌਰ ਸਿੰਘ, ਸਕੱਤਰ ਦਰਸ਼ਨ ਸਿੰਘ, ਬੂਟਾ ਸਿੰਘ, ਸਰਪੰਚ ਦੇਸ ਸਿੰਘ, ਨੰਬਰਦਾਰ ਸਤਨਾਮ ਸਿੰਘ, ਕਰਮ ਸਿੰਘ, ਗੁਰਦੀਪ ਸਿੰਘ, ਬੰਟੀ ਸਿੰਘ, ਸੀਰਾ ਸਿੰਘ, ਗੁਰਜੰਟ ਸਿੰਘ, ਧੰਨਾ ਸਿੰਘ, ਹੈਪੀ ਸਿੰਘ, ਸੇਵਕ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਕੁੱਲਰੀਆਂ 'ਚ ਵੀ ਵਿਸ਼ਵਕਰਮਾ ਦਿਵਸ ਮਨਾਇਆ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਪਿੰਡ ਕੱੁਲਰੀਆਂ ਵਿਖੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ | ਕਿਰਤੀਆਂ ਵਲੋਂ ਆਪਣੇ ਸੰਦਾਂ ਨੂੰ ਸਾਫ਼ ਕਰ ਕੇ ਉਨ੍ਹਾਂ ਦੀ ਪੂਜਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਵਲੋਂ ਹਮੇਸ਼ਾ ਕਿਰਤ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ | ਇਸ ਮੌਕੇ ਰਵੀ ਜੈਨ, ਬਿੰਦਰ ਕੁਮਾਰ, ਕਾਲਾ ਸਿੰਘ ਜਗਮੇਲ ਸਿੰਘ ਆਦਿ ਹਾਜ਼ਰ ਸਨ |
ਭੀਖੀ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਸਥਾਨਕ ਗੁਰਦੁਆਰਾ ਸਾਹਿਬ ਰੋਡ ਸਥਿਤ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਰਾਮਗੜ੍ਹੀਆ ਭਾਈਚਾਰੇ ਵਲੋਂ ਆਪਣੇ ਕੁੱਲ ਦੇਵਤਾ ਦੀ ਪੂਜਾ ਅਰਚਨਾ ਕੀਤੀ ਗਈ ਉੱਥੇ ਵੱਖ-ਵੱਖ ਇੰਜੀਨੀਅਰ ਖੇਤਰ ਨਾਲ ਜੁੜੇ ਮਿਸਤਰੀਆਂ ਨੇ ਦੁਕਾਨਾਂ ਬੰਦ ਰੱਖ ਕੇ ਸੰਦਾਂ ਦੀ ਪੂਜਾ ਕੀਤੀ ਗਈ | ਇਸ ਮੌਕੇ ਕਰਨੈਲ ਸਿੰਘ ਭੀਖੀ, ਕਾਲਾ ਸਿੰਘ ਭੀਖੀ, ਹਰਚਰਨ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਪਵਿੱਤਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲਵਿੰਦਰ ਸਿੰਘ ਭੂੰਦੜ ਨਾਲ ਵੱਖ-ਵੱਖ ਆਗੂਆਂ ਵਲੋਂ ਹਮਦਰਦੀ ਜ਼ਾਹਿਰ <br/> ਅਗਲੀ ਖ਼ਬਰ ਮਾਮਲਾ ਪਰਾਲੀ ਨੂੰ ਅੱਗ ਲਗਾਉਣ ਦਾ ...ਜਦੋਂ ਭੈਣੀਬਾਘਾ ਦੇ ਕਿਸਾਨਾਂ ਨੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਬੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।