ਸਰਦੂਲਗੜ੍ਹ, 22 ਅਕਤੂਬਰ (ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਘਰ ਕਾਹਨੇਵਾਲਾ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਉਨ੍ਹਾਂ ਦੇ ਭਰਾ ਤੇ ਸਾਬਕਾ ਸਰਪੰਚ ਭਾਗ ਸਿੰਘ ਭੂੰਦੜ ਦੇ ਦਿਹਾਂਤ 'ਤੇ ਹਮਦਰਦੀ ਜ਼ਾਹਿਰ ਕੀਤੀ | ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸੁਖਚੈਨ ਸਿੰਘ ਸਿੱਧੂ ਆਦਿ ਨੇ ਕਿਹਾ ਕਿ ਭਾਗ ਸਿੰਘ ਤੇ ਪਰਿਵਾਰ ਦਾ ਸਮਾਜ ਲਈ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਦੇ ਦਿਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਇਲਾਕੇ ਨੂੰ ਵੀ ਵੱਡਾ ਘਾਟਾ ਪਿਆ ਹੈ |