15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਆਹਲੂਪੁਰ ਵਿਖੇ ਪਰਾਲੀ ਸਾੜਨ ਵਾਲੇ ਕਿਸਾਨ ਨੂੰ ਕੀਤਾ ਜੁਰਮਾਨਾ <br/>

ਅਜੀਤ ਡੈਸਕ 23-10-2025
ਸਰਦੂਲਗੜ੍ਹ, 22 ਅਕਤੂਬਰ (ਨਿ.ਪ.ਪ)- ਨੇੜਲੇ ਪਿੰਡ ਆਹਲੂਪੁਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ | ਡਾ. ਅਜੀਤਪਾਲ ਸਿੰਘ ਚਹਿਲ ਐਸ.ਡੀ.ਐਮ ਸਰਦੂਲਗੜ੍ਹ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪ੍ਰਾਪਤ ਹੋਈ ਸੈਟੇਲਾਈਟ ਦੀ ਲੋਕੇਸ਼ਨ ਅਨੁਸਾਰ ਆਹਲੂਪੁਰ ਵਿਖੇ ਇਕ ਸਾਈਟ ਬਾਬਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ | ਨੋਡਲ ਅਫ਼ਸਰ ਜਗਸੀਰ ਸਿੰਘ ਲਾਈਨਮੈਨ ਪੀ.ਐਸ.ਪੀ.ਸੀ.ਐਲ, ਸਹਾਇਕ ਨੋਡਲ ਅਫ਼ਸਰ ਲਖਵਿੰਦਰ ਸਿੰਘ, ਸਕੱਤਰ ਕੋਆਪ੍ਰੇਟਿਵ ਸੋਸਾਇਟੀ ਸਰਦੂਲਗੜ੍ਹ ਅਤੇ ਕਲੱਸਟਰ ਅਫ਼ਸਰ ਗਗਨਦੀਪ, ਭੂਮੀ ਰੱਖਿਆ ਅਫ਼ਸਰ ਅਤੇ ਗਣੇਸ਼ਵਰ ਕੁਮਾਰ, ਐਸ.ਐਚ.ਓ. ਸਰਦੂਲਗੜ੍ਹ ਪੁਲਿਸ ਪਾਰਟੀ ਸਮੇਤ ਮੌਕਾ ਵੇਖਣ ਉਪਰੰਤ ਪਾਇਆ ਗਿਆ ਕਿ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਆਹਲੂਪੁਰ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ | ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ |

ਪਿਛਲੀ ਖ਼ਬਰ ਪਰਾਲੀ ਦੇ ਮਾਮਲੇ 'ਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਤਿੱਖਾ ਵਿਰੋਧ ਕਰਾਂਗੇ-ਚਚੋਹਰ <br/> ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ 'ਚ ਕਲੱਸਟਰ ਬਹਾਦਰਪੁਰ ਨੇ ਲਗਾਤਾਰ ਚੌਥੀ ਵਾਰ ਓਵਰਆਲ ਟਰਾਫ਼ੀ ਜਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।