15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪ੍ਰਦੂਸ਼ਣ ਮਾਮਲੇ 'ਚ ਸਿਰਫ਼ ਕਿਸਾਨਾਂ ਨੂੰ ਦੋਸ਼ੀ ਨਾ ਮੰਨਿਆ ਜਾਵੇ-ਕਿਸਾਨ ਆਗੂ <br/>

ਅਜੀਤ ਡੈਸਕ 23-10-2025
ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ ਏਕਤ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਬਲਕਾਰ ਸਿੰਘ ਚਹਿਲ, ਦਰਸ਼ਨ ਸਿੰਘ ਗੁਰਨੇ ਨੇ ਕਿਹਾ ਕਿ ਪ੍ਰਦੂਸ਼ਣ ਮਾਮਲੇ 'ਚ ਸਿਰਫ਼ ਕਿਸਾਨਾਂ ਨੂੰ ਹੀ ਸਰਕਾਰਾਂ ਵਲੋਂ ਦੋਸ਼ੀ ਠਹਿਰਾਇਆ ਜਾ ਰਿਹਾ ਹੈ ਜਦਕਿ ਪਰਾਲੀ ਦੀ ਅੱਗ ਨਾਲ ਸਿਰਫ਼ 8 ਪ੍ਰਤੀਸ਼ਤ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜੋ ਕਿ ਕਿਸਾਨਾਂ ਦੇ ਵੱਸ ਦੀ ਗੱਲ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਬਹੁਤਾ ਪ੍ਰਦੂਸ਼ਣ ਸਾਰਾ ਸਾਲ ਚਲਦੇ ਕਾਰਖ਼ਾਨੇ, ਵੱਡੀ ਗਿਣਤੀ 'ਚ ਵਹੀਕਲ ਅਤੇ ਕਰੋੜਾਂ ਰੁਪਏ ਪਟਾਕੇ ਆਦਿ ਫੂਕ ਕੇ ਹੁੰਦਾ ਹੈ, ਜਿਸ ਤੋਂ ਸਾਫ਼ ਹੈ ਕਿ ਇਹ ਕਾਰਪੋਰੇਟ ਛੋਟੀ ਤੇ ਦਰਮਿਆਨੀ ਕਿਸਾਨੀ ਨੂੰ ਖੇਤੀ ਧੰਦੇ ਤੋਂ ਬਾਹਰ ਕਰਨਾ ਚਾਹੁੰਦੀ ਹੈ | ਜਥੇਬੰਦੀ ਨੇ ਮੰਗ ਕੀਤੀ ਕਿ ਕਿਸਾਨਾਂ ਸਿਰ ਪਾਏ ਜਾ ਰਹੇ ਮੁਕੱਦਮੇ ਅਤੇ ਜੁਰਮਾਨੇ ਬੰਦ ਕਰਨ ਦੇ ਨਾਲ ਹੀ ਕਿਸਾਨਾਂ ਨੂੰ ਜਿਣਸਾਂ ਦਾ ਸਹੀ ਮੁੱਲ ਦਿੱਤਾ ਜਾਵੇ | ਇਸ ਮੌਕੇ ਬਲਜੀਤ ਸਿੰਘ ਭੈਣੀਬਾਘਾ, ਸੱਤਪਾਲ ਸਿੰਘ ਬਰ੍ਹੇ, ਹਰਬੰਸ ਪਾਂਧੀ ਟਾਂਡੀਆਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟਰੈਕਟਰ ਸਟੰਟ 'ਤੇ ਪਾਬੰਦੀ ਦੇ ਹੁਕਮ <br/> ਅਗਲੀ ਖ਼ਬਰ ਪਰਾਲੀ ਦੇ ਮਾਮਲੇ 'ਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਤਿੱਖਾ ਵਿਰੋਧ ਕਰਾਂਗੇ-ਚਚੋਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।