15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੂਬਾ ਪੱਧਰੀ ਡੈਲੀਗੇਟ ਇਜਲਾਸ 25 ਨੂੰ <br/>

ਅਜੀਤ ਡੈਸਕ 23-10-2025
ਮਾਨਸਾ, 22 ਅਕਤੂਬਰ (ਸ.ਰਿ.)- ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ (ਵਿਗਿਆਨਕ) ਪੰਜਾਬ ਦਾ ਡੈਲੀਗੇਟ ਇਜਲਾਸ 25 ਅਕਤੂਬਰ ਨੂੰ ਪੈਨਸ਼ਨਰ ਭਵਨ ਮਾਨਸਾ ਵਿਖੇ ਹੋ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਮਾਖਾ, ਜਨਰਲ ਸਕੱਤਰ ਹਿੰਮਤ ਸਿੰਘ ਦੂਲੋਵਾਲ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਉਨ੍ਹਾਂ ਦੱਸਿਆ ਕਿ ਮੁਲਾਜ਼ਮ ਮੰਗਾਂ, ਜਥੇਬੰਦੀ ਵਲੋਂ ਕੀਤੇ ਕੰਮਾਂ ਅਤੇ ਅਗਲੀ ਰਣਨੀਤੀ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਲਦ ਜਾਰੀ ਕਰੇ, ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਨਵੀਂ ਰੈਗੂਲਰ ਭਰਤੀ ਚਾਲੂ ਕਰਨ ਦੇ ਨਾਲ ਹੀ ਹੋਰ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣ |

ਪਿਛਲੀ ਖ਼ਬਰ ਜੈ ਮਾਂ ਮੰਦਰ ਵਿਖੇ ਗੋਵਰਧਨ ਪੂਜਾ ਕਰਵਾਈ <br/> ਅਗਲੀ ਖ਼ਬਰ ਟਰੈਕਟਰ ਸਟੰਟ 'ਤੇ ਪਾਬੰਦੀ ਦੇ ਹੁਕਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।