ਮਾਨਸਾ, 23 ਅਕਤੂਬਰ (ਸ.ਰਿ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਲੈਕਚਰ ਕਰਵਾਇਆ ਗਿਆ | ਮੁੱਖ ਵਕਤਾ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜਗਜੀਤ ਸਿੰਘ ਚਾਹਲ ਨੇ ਆਪਣਾ ਜੀਵਨ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਵਿਦਿਆਰਥੀ ਊਰਜਾ ਭਰਪੂਰ ਹੁੰਦਾ ਹੈ, ਨੂੰ ਆਪਣੀ ਸਮਰੱਥਾ ਦੀ ਸਹੀ ਵਰਤੋਂ ਕਰਦੇ ਹੋਏ ਵੱਡੀਆਂ ਪ੍ਰਾਪਤੀਆਂ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ | ਹਰਕੀਰਤ ਸਿੰਘ ਚਾਹਲ ਨੇ ਵੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪਿ੍ੰਸੀਪਲ ਡਾ. ਹਰਦੀਪ ਸਿੰਘ, ਡਾ. ਸੁਪਨਦੀਪ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ. ਅੰਬੇਸ਼ ਭਾਰਦਵਾਜ ਤੇ ਡਾ. ਅਜਮੀਤ ਕੌਰ, ਪ੍ਰੋ. ਲੋਕੇਸ਼ ਗਰਗ, ਪ੍ਰੋ. ਵਿਕੇਸ਼ ਬਾਂਸਲ, ਪ੍ਰੋ. ਸ਼ੈਰੀ, ਪ੍ਰੋ. ਬਲਜੀਤ ਸਿੰਘ, ਡਾ. ਸਿੰਪਲ ਬਾਂਸਲ, ਪ੍ਰੋ. ਬੇਅੰਤ ਕੌਰ ਆਦਿ ਹਾਜ਼ਰ ਸਨ |