ਮਾਨਸਾ, 23 ਅਕਤੂਬਰ (ਸ.ਰਿ.)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 2 ਨਵੰਬਰ ਨੂੰ ਤਰਨਤਾਰਨ ਵਿਖੇ ਰੋਸ ਮਾਰਚ ਕੀਤਾ ਜਾਵੇਗਾ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅਧਿਆਪਕਾਂ ਦੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਵਿਭਾਗੀ ਤਰੱਕੀਆਂ ਅਤੇ ਬਦਲੀਆਂ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ |