21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 30 ਤੋਂ

ਅਜੀਤ ਡੈਸਕ 24-10-2025
ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਸਬੰਧੀ 30 ਤੇ 31 ਅਕਤੂਬਰ ਨੂੰ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਗੁਰਥੜੀ ਅਤੇ ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਵਿਖੇ ਹੋਈ ਬੁਢਲਾਡਾ ਖੇਤਰ ਦੀਆਂ ਵੱਖ-ਵੱਖ ਗੁਰੂ ਘਰ ਕਮੇਟੀਆਂ ਦੇ ਪ੍ਰਬੰਧਕਾਂ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਦੱਸਿਆ ਕਿ ਇਨ੍ਹਾਂ 2 ਰੋਜ਼ਾ ਗੁਰਮਤਿ ਸਮਾਗਮ 'ਚ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ, ਇਲਾਕੇ ਦੇ ਨਾਮਵਾਰ ਢਾਡੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਨਗੇ | ਉਨ੍ਹਾਂ ਇਲਾਕੇ ਦੀ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਨਛੱਤਰ ਸਿੰਘ ਸੰਧੂ ਬਛੋਆਣਾ, ਜਥੇਦਾਰ ਗਿਆਨ ਸਿੰਘ ਗਿੱਲ, ਸੁਖਪਾਲ ਸਿੰਘ ਪ੍ਰਧਾਨ ਗੁਰੂ ਘਰ ਕਮੇਟੀ ਬਰ੍ਹੇ, ਜਥੇ ਭੋਲਾ ਸਿੰਘ ਬਰ੍ਹੇ, ਲੱਖਾ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਨਿਧਾਨ ਸਿੰਘ, ਗੁਰਦੁਆਰਾ ਸਿੰਘ ਸਭਾ ਨਵੀਨ ਤੋਂ ਡਾ. ਬੌਬੀ, ਜਰਨੈਲ ਸਿੰਘ, ਤੇਜਾ ਸਿੰਘ ਗੁਰਦੁਆਰਾ ਭਗਤ ਨਾਮਦੇਵ, ਗੁਰਮੀਤ ਸਿੰਘ, ਸਰਪੰਚ ਬੀਰਇੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਵਲੋਂ ਗੁਰਨੇ ਕਲਾਂ 'ਚ ਰੈਲੀ ਅਗਲੀ ਖ਼ਬਰ ਡੀ.ਟੀ.ਐਫ਼. ਵਲੋਂ ਤਰਨ ਤਾਰਨ ਵਿਖੇ ਰੋਸ ਮਾਰਚ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।