ਮਾਨਸਾ, 23 ਅਕਤੂਬਰ (ਸ.ਰਿ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਚੈੱਕਮੇਟ ਸਕਿਉਰਿਟੀ ਸਰਵਿਸ ਲਿਮਟਿਡ ਵਲੋਂ ਸਕਿਉਰਿਟੀ ਗਾਰਡਾਂ ਦੀ ਭਰਤੀ ਲਈ 24 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 10ਵੀਂ ਪਾਸ ਸਿਰਫ਼ ਲੜਕੇ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਹੱਦ 20 ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕੈਂਪ 'ਚ ਸਾਬਕਾ ਫ਼ੌਜੀ ਵੀ ਭਾਗ ਲੈ ਸਕਦੇ ਹਨ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |