ਮਾਨਸਾ, 23 ਅਕਤੂਬਰ (ਵਿ.ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਤਾਜ ਪੈਲੇਸ ਨਜ਼ਦੀਕ ਗਸ਼ਤ ਦੌਰਾਨ ਸਲੀਮ ਕੁਮਾਰ ਵਾਸੀ ਬੁਢਲਾਡਾ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |