ਸਰਦੂਲਗੜ੍ਹ, 23 ਅਕਤੂਬਰ (ਜੀ.ਐਮ.ਅਰੋੜਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ 'ਤੇ 2 ਨਵੰਬਰ ਨੂੰ ਤਰਨਤਾਰਨ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ ਸਬੰਧੀ ਤਿਆਰੀ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਸਿੰਘ ਮਾਨ ਅਤੇ ਸਟੇਟ ਕੋ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਮੁਲਾਜ਼ਮਾਂ ਨੂੰ ਲਿਖਤੀ ਗਰੰਟੀ ਦਿੱਤੀ ਸੀ ਕਿ ਸੂਬੇ 'ਚ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਅਜਿਹਾ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਨਵੰਬਰ 2022 ਨੂੰ ਦੀਵਾਲੀ ਤੋਂ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਹਾਲੇ ਤੱਕ ਨਹੀਂ ਲਾਗੂ ਕਰ ਪਾਈ ਜਦਕਿ ਗੁਆਂਢੀ ਸੂਬੇ ਹਿਮਾਚਲ ਨੇ 6 ਮਹੀਨਿਆਂ 'ਚ ਹੀ ਪੈਨਸ਼ਨ ਬਹਾਲ ਕਰ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ 5 ਸਾਲਾਂ ਲਈ ਚੁਣਿਆ ਜਾਣ ਵਾਲਾ ਵਿਧਾਇਕ ਜਾਂ ਸੰਸਦ ਮੈਂਬਰ ਪੁਰਾਣੀ ਪੈਨਸ਼ਨ ਦਾ ਹੱਕਦਾਰ ਹੈ ਤਾਂ ਸਾਰੀ ਉਮਰ ਦੇਸ਼ ਸੇਵਾ ਵਿਚ ਲਾਉਣ ਵਾਲਾ ਕਰਮਚਾਰੀ ਕਿਉਂ ਨਹੀਂ | ਇਸ ਮੌਕੇ ਮੇਲਾ ਸਿੰਘ, ਰਾਜ ਕੁਮਾਰ, ਮੇਜਰ ਸਿੰਘ, ਬਿੰਦਰ ਕੌਰ, ਕਵਿਤਾ ਸ਼ਰਮਾ, ਲਵਲੀਨ ਕੌਰ, ਕਿ੍ਸ਼ਨ ਲਾਲ, ਕਰਮਜੀਤ ਸਿੰਘ, ਜਸਵੀਰ ਸਿੰਘ, ਸੁਭਾਸ਼ ਭਾਦੂ, ਬਲਵਿੰਦਰ ਸਿੰਘ, ਕਰਮਜੀਤ ਕੌਰ, ਜਗਪ੍ਰੀਤ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵਰਿੰਦਰ ਸਿੰਘ, ਬੀਰਬਲ ਸਿੰਘ, ਸਤਨਾਮ ਕੌਰ, ਜਸਕਰਨ ਸਿੰਘ, ਰਾਜਬੀਰ ਕੌਰ, ਨਵਦੀਪ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ |
ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਵਲੋਂ 2 ਨਵੰਬਰ ਦੇ ਤਰਨ ਤਾਰਨ ਝੰਡਾ ਮਾਰਚ ਸੰਬੰਧੀ ਤਿਆਰੀ ਮੀਟਿੰਗ
ਅਜੀਤ ਡੈਸਕ
24-10-2025