21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਧਾਇਕ ਬਣਾਂਵਾਲੀ ਨੇ ਕਿਸਾਨਾਂ ਨੂੰ ਫ਼ਸਲ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਅਜੀਤ ਡੈਸਕ 24-10-2025

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਰਦੂਲਗੜ੍ਹ ਹਲਕੇ 'ਚ ਪਿਛਲੇ ਸਮੇਂ 'ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਖ਼ਰਾਬੇ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਸਾਨਾਂ ਨੂੰ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਸ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ | ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਦੇ 5 ਪਿੰਡ ਫੱਤਾ ਮਾਲੋਕਾ, ਲੋਹਗੜ੍ਹ, ਆਲੀਕੇ, ਉੱਲਕ ਅਤੇ ਜਟਾਣਾ ਕਲਾਂ ਦੇ 120 ਕਿਸਾਨਾਂ ਨੂੰ ਇਹ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤੇ ਵਿਚ ਪਾਈ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤਪਾਲ ਸਿੰਘ ਚਹਿਲ, ਨਾਇਬ ਤਹਿਸੀਲਦਾਰ ਜਗਪਾਲ ਸਿੰਘ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਖੇਤੀ ਮਸ਼ੀਨਰੀ ਨਾਲ ਕਰਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ- ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਵਲੋਂ 2 ਨਵੰਬਰ ਦੇ ਤਰਨ ਤਾਰਨ ਝੰਡਾ ਮਾਰਚ ਸੰਬੰਧੀ ਤਿਆਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।