22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਿਸਾਨ ਖੇਤੀ ਮਸ਼ੀਨਰੀ ਨਾਲ ਕਰਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ- ਮੁੱਖ ਖੇਤੀਬਾੜੀ ਅਫ਼ਸਰ

ਅਜੀਤ ਡੈਸਕ 24-10-2025

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਖੇਤੀ ਮਸ਼ੀਨਰੀ ਨਾਲ ਵੱਧ ਤੋਂ ਵੱਧ ਪਰਾਲੀ ਦਾ ਪ੍ਰਬੰਧਨ ਕਰਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਅਤੇ ਮਨੁੱਖੀ ਸਿਹਤ ਉੱਤੇ ਮਾੜੇ ਪ੍ਰਭਾਵ ਪੈਂਦੇ ਹਨ, ਜਿਨ੍ਹਾਂ ਤੋਂ ਬਚਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲੇ੍ਹ ਵਿਚ ਸਬਸਿਡੀ 'ਤੇ ਮਸ਼ੀਨਰੀ ਦਿੱਤੀ ਹੋਈ ਹੈ, ਜੋ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨ ਵਰਤੋਂ ਵਿਚ ਲਿਆਉਣ | ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਵਿਚ ਬੇਲਰ ਦੇ ਉਪਯੋਗ ਨਾਲ ਗੱਠਾਂ ਬਣਾਈਆਂ ਜਾ ਸਕਦੀਆਂ ਹਨ | ਸੁਪਰ ਸੀਡਰ ਨਾਲ ਖੇਤ ਵਿਚ ਕਰਚਿਆਂ ਅਤੇ ਫੂਸ ਨੂੰ ਜ਼ਮੀਨ ਵਿਚ ਮਿਲਾ ਕੇ ਖੇਤ ਵਿਚ ਪਾਣੀ ਛੱਡ ਦਿੱਤਾ ਜਾਵੇ ਅਤੇ ਰੋਟਾਵੇਟਰ ਦੀ ਸਹਾਇਤਾ ਨਾਲ ਪਰਾਲੀ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਸਹੀ ਸਮੇਂ 'ਤੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਜਿਹੜੇ ਖੇਤਾਂ ਵਿਚ ਝੋਨੇ ਦੀ ਵਾਢੀ ਐੱਸ.ਐੱਮ.ਐੱਸ ਵਾਲੀ ਕੰਬਾਈਨ ਨਾਲ ਕੀਤੀ ਹੈ ਉੱਥੇ ਕਣਕ ਦੀ ਬਿਜਾਈ ਖੜ੍ਹੇ ਕਰਚਿਆਂ ਵਿਚ ਹੈਪੀ ਸੀਡਰ ਮਸ਼ੀਨ ਨਾਲ ਆਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਬੇਲਰਾਂ ਅਤੇ ਹੋਰ ਮਸ਼ੀਨਾਂ ਬਾਬਤ ਸੂਚੀਆਂ ਮੁਹੱਈਆ ਕਰਵਾਈਆਂ ਗਈਆਂ ਹਨ | ਜੇਕਰ ਕਿਸੇ ਕਿਸਾਨ ਨੂੰ ਬੇਲਰ ਜਾਂ ਕੋਈ ਹੋਰ ਮਸ਼ੀਨ ਨਹੀਂ ਮਿਲਦੀ ਤਾਂ ਉਕਤ ਲਿਸਟਾਂ ਅਨੁਸਾਰ ਸੰਪਰਕ ਕਰਕੇ ਪਰਾਲੀ ਪ੍ਰਬੰਧ ਕਰਵਾ ਸਕਦਾ ਹੈ ਜਾਂ ਕੋਈ ਹੋਰ ਸਮੱਸਿਆ ਆਉਣ 'ਤੇ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ |

ਪਿਛਲੀ ਖ਼ਬਰ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਸਰਗਰਮ ਉਪਰਾਲੇ ਕੀਤੇ ਜਾਣ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਨੇ ਕਿਸਾਨਾਂ ਨੂੰ ਫ਼ਸਲ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।