19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਰਾਜ 'ਚ ਅਪਰਾਧਾਂ ਤੇ ਨਸ਼ਿਆਂ ਦਾ ਬੋਲਬਾਲਾ ਵਧਿਆ-ਧਰਮਵੀਰ ਗਾਂਧੀ <br/>

ਬਾਰਾਂ ਹੱਟਾਂ ਚੌਂਕ ਮਾਨਸਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜਨ ਸਮੇਂ ਸਾਬਕਾ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਤੇ ਹੋਰ ਜਥੇਬੰਦੀਆਂ ਦੇ ਆਗੂ | ਤਸਵੀਰ ਸੇਮੀ ਮਾਨਸਾ <br/> 02-11-2025
ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਦੇ ਚਾਚੇ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵਲੋਂ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਲੰਘੀ 28 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਚੌਂਕ ਨੇੜੇ ਪੈਸਟੀਸਾਈਡਜ ਦੀ ਦੁਕਾਨ 'ਗੁਰੂ ਸ਼ਕਤੀ ਟਰੇਡਿੰਗ ਕੰਪਨੀ' 'ਤੇ ਮੋਟਰਸਾਈਕਲ ਸਵਾਰ 2 ਨੌਜਵਾਨ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ ਸਨ | ਬੀਤੇ ਕੱਲ੍ਹ ਜ਼ਿਲ੍ਹਾ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਪ੍ਰੈੱਸ ਕਾਨਫ਼ਰੰਸ ਮੌਕੇ ਦਾਅਵਾ ਕੀਤਾ ਗਿਆ ਮੁੱਦੇ ਦੀ ਤੈਅ ਤੱਕ ਜਾ ਕੇ ਇਨਸਾਫ਼ ਦਿੱਤਾ ਜਾਵੇਗਾ ਪਰ ਜਥੇਬੰਦੀਆਂ ਵਲੋਂ ਪਹਿਲੇ ਐਲਾਨ ਮੁਤਾਬਿਕ ਮੁੱਖ ਮੰਤਰੀ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਰਾਜ 'ਚ ਅਪਰਾਧਾਂ ਤੇ ਨਸ਼ਿਆਂ ਦਾ ਬੋਲਬਾਲਾ ਵਧਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਨਾਂਅ ਦੇ ਹਨ ਜਦਕਿ ਰਾਜ ਦਿੱਲੀ ਦੇ ਆਕਾ ਕਰ ਰਹੇ ਹਨ | ਸ੍ਰੀ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਚਿੰਤਾਜਨਕ ਹਨ, ਦੇ ਸੁਧਾਰ ਲਈ ਸੁਹਿਰਦ ਜਥੇਬੰਦੀਆਂ ਤੇ ਆਮ ਲੋਕਾਂ ਨੂੰ ਇੱਕਮੁੱਠ ਹੋ ਕੇ ਸੰਘਰਸ਼ ਕਰਨਾ ਪਵੇਗਾ | ਇਸੇ ਦੌਰਾਨ ਸੰਘਰਸ਼ ਕਮੇਟੀ ਦੇ ਆਗੂਆਂ ਤੇ ਹੋਰ ਬੁਲਾਰਿਆਂ ਨੇ ਪੁਲਿਸ ਵਲੋਂ ਨੌਜਵਾਨਾਂ ਦੀ ਗਿ੍ਫ਼ਤਾਰੀ ਲਈ ਬਣਾਈ ਕਹਾਣੀ ਨੂੰ ਨਿਰਾ ਡਰਾਮਾ ਦੱਸਿਆ | ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਲ ਹੀ ਥਾਣਾ ਸ਼ਹਿਰੀ-1 ਮਾਨਸਾ ਦੇ ਮੁਖੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਗੋਲੀਬਾਰੀ ਕਰਵਾਉਣ ਵਾਲੇ ਮਾਸਟਰਮਾਈਾਡ ਨੂੰ ਸਾਹਮਣੇ ਲਿਆਂਦਾ ਜਾਵੇ | ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ 8 ਨਵੰਬਰ ਨੂੰ ਸ਼ਹਿਰ 'ਚ ਰੋਸ ਮਾਰਚ ਕੱਢਿਆ ਜਾਵੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸੁਖਵਿੰਦਰ ਸਿੰਘ ਔਲਖ ਤੇ ਮੰਗਤ ਰਾਏ ਬਾਂਸਲ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਨਿਰਮਲ ਸਿੰਘ ਝੰਡੂਕੇ ਤੇ ਬੋਘ ਸਿੰਘ ਮਾਨਸਾ, ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸਤੀਸ਼ ਕੁਮਾਰ ਗੋਇਲ, ਸ਼ਮੀਰ ਛਾਬੜਾ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਕਾਂਗਰਸ ਆਗੂ ਬਿਕਰਮ ਸਿੰਘ ਮੋਫਰ, ਗੁਰਪ੍ਰੀਤ ਸਿੰਘ ਵਿੱਕੀ, ਪਿ੍ਤਪਾਲ ਸਿੰਘ ਡਾਲੀ, ਮਨਦੀਪ ਸਿੰਘ ਗੋਰਾ ਤੇ ਡਾ. ਮਨਜੀਤ ਸਿੰਘ ਰਾਣਾ, ਅਕਾਲੀ ਆਗੂ ਤਰਸੇਮ ਚੰਦ ਮਿੱਢਾ, ਵਪਾਰੀ ਆਗੂ ਸੁਰੇਸ਼ ਕੁਮਾਰ ਨੰਦਗੜ੍ਹੀਆ, ਸੋਸਲਿਸ਼ਟ ਪਾਰਟੀ ਦੇ ਹਰਿੰਦਰ ਸਿੰਘ ਮਾਨਸ਼ਾਹੀਆ, ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਧੰਨਾ ਮੱਲ ਗੋਇਲ, ਗੁਰਲਾਭ ਸਿੰਘ ਮਾਹਲ, ਹਰਵਿੰਦਰ ਭਾਰਦਵਾਜ, ਜਤਿੰਦਰ ਕੁਮਾਰ ਆਗਰਾ, ਘਣਿਸ਼ਾਮ ਦਾਸ ਨਿੱਕੂ ਆਦਿ ਸਨ |

ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ 4 ਨੂੰ ਅਗਲੀ ਖ਼ਬਰ ਕੋਟੜਾ ਕਲਾਂ ਸਕੂਲ ਦੀ ਖਿਡਾਰਨ ਨੇ ਕਰਾਟੇ 'ਚੋਂ ਸੋਨ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।