15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਕਰਨ ਦੇ ਮੁੱਦੇ ਨੂੰ ਲੈ ਕੇ ਉਪ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪੱਤਰ <br/>

ਮਾਨਸਾ ਵਿਖੇ ਉਪ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਦੇ ਹੋਏ ਜਥੇਬੰਦੀ ਦੇ ਆਗੂ | ਤਸਵੀਰ : ਸੇਮੀ ਮਾਨਸਾ <br/> 05-11-2025
ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਕਰਨ ਦੇ ਮੁੱਦੇ ਨੂੰ ਲੈ ਕੇ ਖੱਬੇ ਪੱਖੀ ਧਿਰਾਂ, ਜਨਤਕ ਜਥੇਬੰਦੀਆਂ, ਲੇਖਕਾਂ ਤੇ ਬੁੱਧੀਜੀਵੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਉਪ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਉਠਾਈ ਕਿ ਭਾਰਤ ਸਰਕਾਰ ਇਸ ਨੋਟੀਫ਼ਿਕੇਸ਼ਨ ਨੂੰ ਤੁਰੰਤ ਵਾਪਸ ਲੈ ਕੇ ਪਹਿਲਾਂ ਵਾਲੀ ਸਥਿਤੀ ਬਹਾਲ ਕਰੇ | ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਪੰਜਾਬੀਆ ਨੇ 1882 'ਚ ਆਪਣੇ ਆਰਥਿਕ ਯਤਨਾਂ ਨਾਲ ਸਾਂਝੇ ਪੰਜਾਬ ਦੀ ਰਾਜਧਾਨੀ ਲਾਹੌਰ ਵਿਚ ਸਥਾਪਤ ਕੀਤੀ ਸੀ ਅਤੇ 1947 ਦੀ ਵੰਡ ਉਪਰੰਤ ਯੂਨੀਵਰਸਿਟੀ ਦੀ ਸਥਾਪਨਾ ਨਵੀਂ ਬਣੀਂ ਰਾਜਧਾਨੀ ਚੰਡੀਗੜ੍ਹ ਵਿਚ ਕੀਤੀ ਗਈ | ਉਨ੍ਹਾਂ ਹੋਰ ਦੱਸਿਆ ਕਿ 59 ਸਾਲਾਂ ਤੋ ਲੋਕਤੰਤਰਿਕ ਢੰਗ ਨਾਲ ਚੁਣੀ ਜਾਂਦੀ ਬਾਡੀ ਸੈਨਿਟ ਅਤੇ ਸਿੰਡੀਕੇਟ ਦੁਆਰਾ ਚਲਾਈ ਜਾ ਰਹੀ ਹੈ ਅਤੇ 60 ਫ਼ੀਸਦੀ ਖਰਚਾ ਪੰਜਾਬ ਸਰਕਾਰ ਵਲੋਂ ਹੀ ਕੀਤਾ ਜਾਂਦਾ ਹੈ | ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਸ਼ੁਰੂ ਤੋਂ ਕੇਵਲ ਪੰਜਾਬ ਦੇ ਕਾਲਜਾਂ ਨੂੰ ਕੰਟਰੋਲ ਕਰਦੀ ਹੈ ਤਾਂ ਕੇਂਦਰ ਕਿਉਂ ਅੜਿੱਕੇ ਅੜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਹੋਰ ਪੱਖਾਂ ਤੋਂ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਮਾਲਕੀ ਹੈ ਪਰ ਰਾਜ ਸਰਕਾਰ ਦੁਆਰਾ ਲੋਕਤੰਤਰਿਕ ਢੰਗ ਨਾਲ ਚਲਾਏ ਜਾ ਰਹੇ ਇਸ ਅਦਾਰੇ ਦੀ ਸੈਨਿਟ ਨੂੰ ਭਾਰਤ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਭੰਗ ਕਰ ਦਿੱਤਾ ਹੈ | ਨੋਟੀਫ਼ਿਕੇਸ਼ਨ ਅਨੁਸਾਰ ਯੂਨੀਵਰਸਿਟੀ ਦੇ ਕੰਮ ਕਾਜ ਨੂੰ ਚਲਾਉਣ ਲਈ ਹੁਣ ਯੂਨੀਵਰਸਿਟੀ ਦੇ ਉਪਕੁਲਪਤੀ ਰਾਹੀ ਨਵੀਂ ਕਮੇਟੀ ਨਾਮਜ਼ਦ ਕੀਤੀ ਜਾਵੇਗੀ, ਜੋ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੇ ਵਿਰੁੱਧ ਹੈ | ਲਿਬਰੇਸ਼ਨ ਆਗੂ ਕਾ. ਰਾਜਵਿੰਦਰ ਸਿੰਘ ਰਾਣਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਲੈ ਕੇ ਪੰਜਾਬ ਨੂੰ ਬੌਧਿਕ ਕੰਗਾਲ ਬਣਾਉਣਾ ਚਾਹੁੰਦੀ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਇਸ ਵੇਲੇ ਪੰਜਾਬ ਦੇ ਲੋਕ ਦੂਹਰੀ ਰਾਜਨੀਤਿਕ ਗ਼ੁਲਾਮੀ ਭੋਗ ਰਹੇ ਹਨ | ਇੱਕ ਪਾਸੇ ਕੇਂਦਰ ਦੀ ਭਗਵਾ ਸਰਕਾਰ ਪੰਜਾਬ ਨਾਲ ਹਰ ਖੇਤਰ ਵਿਚ ਧੱਕੇਸ਼ਾਹੀ ਕਰ ਰਹੀ ਹੈ | ਦੂਸਰੇ ਪਾਸੇ ਰਾਜ ਦੀ ਆਪ ਸਰਕਾਰ ਕੇਂਦਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਦੀ ਆਰਥਿਕ ਲੁੱਟ ਕਰ ਰਹੀ ਹੈ | ਇਸ ਮੌਕੇ ਕਹਾਣੀਕਾਰ ਦਰਸ਼ਨ ਸਿੰਘ ਜੋਗਾ, ਕਾ. ਕਿ੍ਸ਼ਨ ਚੌਹਾਨ, ਬੋਘ ਸਿੰਘ ਮਾਨਸਾ, ਹਰਦੀਪ ਸਿੰਘ ਜਟਾਣਾ, ਬਲਵਿੰਦਰ ਸਿੰਘ ਘਰਾਂਗਣਾ, ਧੰਨਾ ਮੱਲ ਗੋਇਲ, ਅਮਰੀਕ ਸਿੰਘ ਫਫੜੇ, ਅਜਮੇਰ ਸਿੰਘ ਅਕਲੀਆ, ਘਣਸ਼ਿਆਮ ਨਿੱਕੂ, ਸਿਕੰਦਰ ਸਿੰਘ ਘਰਾਂਗਣਾ, ਮਾਣਕ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਆਤਮਾ ਰਾਮ ਸਰਦੂਲਗੜ੍ਹ, ਇੰਦਰਜੀਤ ਸਿੰਘ ਮੁਨਸ਼ੀ, ਨਿਰਮਲ ਸਿੰਘ ਝੰਡੂਕੇ, ਇਕਬਾਲ ਸਿੰਘ ਮਾਨਸਾ, ਹਰਗਿਆਨ ਸਿੰਘ ਢਿੱਲੋਂ, ਮੇਘਰਾਜ ਰੱਲਾ, ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ ਦੂਲੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀ.ਪੀ.ਆਈ. ਵਲੋਂ ਰੋਸ ਮਾਰਚ ਕਰਨ ਉਪਰੰਤ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ <br/> ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡੀ.ਏ.ਪੀ. ਦੀ ਕਮੀ ਤੇ ਖਾਦਾਂ ਨਾਲ ਬੇਲੋੜਾ ਸਾਮਾਨ ਦੇਣ ਖ਼ਿਲਾਫ਼ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।