15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੀ.ਪੀ.ਆਈ. ਵਲੋਂ ਰੋਸ ਮਾਰਚ ਕਰਨ ਉਪਰੰਤ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ <br/>

ਅਜੀਤ ਡੈਸਕ 05-11-2025
ਬੁਢਲਾਡਾ, 4 ਨਵੰਬਰ (ਸੁਨੀਲ ਮਨਚੰਦਾ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਖ਼ਿਲਾਫ਼ ਸੀ.ਪੀ.ਆਈ. ਦੇ ਵਰਕਰਾਂ ਵਲੋਂ ਕਾ. ਵੇਦ ਪ੍ਰਕਾਸ਼ ਬੁਢਲਾਡਾ, ਸਕੱਤਰ ਸੀਤਾਰਾਮ ਗੋਬਿੰਦਪੁਰਾ ਦੀ ਅਗਵਾਈ 'ਚ ਪਾਰਟੀ ਦਫ਼ਤਰ ਤੋਂ ਰੋਸ ਮਾਰਚ ਕਰਨ ਉਪਰੰਤ ਸ਼ਹਿਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ ਗਈ | ਪਾਰਟੀ ਦੇ ਕੌਮੀ ਕੌਂਸਲਰ ਅਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪਿਛਲੇ 60 ਸਾਲ ਤੋਂ ਚੱਲੇ ਆ ਰਹੇ ਸੈਨੇਟ ਅਤੇ ਸਿੰਡੀਕੇਟ ਰਾਹੀਂ ਚੱਲ ਰਹੇ ਪ੍ਰਬੰਧ ਨੂੰ ਬਦਲ ਕੇ ਨਿਯੁਕਤੀ ਰਾਹੀਂ ਪ੍ਰਬੰਧਕੀ ਚੋਣਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ 'ਚ ਚੰਡੀਗੜ੍ਹ ਤੋਂ ਚੁਣਿਆ ਗਿਆ ਸੰਸਦ ਮੈਂਬਰ, ਯੂ.ਟੀ. ਦਾ ਪ੍ਰਮੁੱਖ ਸਕੱਤਰ, ਸਿੱਖਿਆ ਸਕੱਤਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਤੇ ਏਟਕ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਖੱਬੇ ਪੱਖੀ ਪਾਰਟੀਆਂ ਵਲੋਂ ਦਿੱਤੇ ਗਏ ਸੱਦੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨਾ ਸਮੇਂ ਦੀ ਲੋੜ ਦੱਸਿਆ | ਇਸ ਮੌਕੇ ਜਗਸੀਰ ਸਿੰਘ ਰਾਏਕੇ, ਮਲਕੀਤ ਸਿੰਘ ਮੰਦਰਾਂ, ਗੋਰਾ ਸਿੰਘ ਟਾਹਲੀਆਂ, ਰਘੂ ਨਾਥ ਸਿੰਗਲਾ, ਚਿਮਨ ਲਾਲ ਕਾਕਾ, ਹਰਦਿਆਲ ਸਿੰਘ, ਬੱਬੂ ਸਿੰਘ, ਜੱਗਾ ਸਿੰਘ ਸੇਰਖਾਂ ਵਾਲਾ, ਅਸ਼ੋਕ ਲਾਕੜਾ, ਸੁਖਦੇਵ ਸਿੰਘ ਬੋੜਾਵਾਲ, ਹਰਮੀਤ ਸਿੰਘ ਬੋੜਾਵਾਲ, ਭੁਪਿੰਦਰ ਸਿੰਘ ਗੁਰਨੇ, ਦਰਸ਼ਨ ਸਿੰਘ ਗੁਰਨੇ, ਮੱਖਣ ਸਿੰਘ ਰੰਘੜਿਆਲ, ਮਲਕੀਤ ਸਿੰਘ ਬਖਸ਼ੀਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਕਰਨ ਦੇ ਮੁੱਦੇ ਨੂੰ ਲੈ ਕੇ ਉਪ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।