ਮਾਨਸਾ, 6 ਨਵੰਬਰ (ਸ.ਰਿ.)-ਥਾਣਾ ਬੋਹਾ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਬੋਹਾ ਤੋਂ 7 ਗ੍ਰਾਮ ਚਿੱਟਾ ਅਤੇ ਥਾਣਾ ਭੀਖੀ ਪੁਲਿਸ ਨੇ ਗਗਨਦੀਪ ਸਿੰਘ ਤੇ ਪਰਮਜੀਤ ਕੌਰ ਵਾਸੀ ਭੀਖੀ ਕੋਲੋਂ ਵੀ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |