ਸਰਦੂਲਗੜ੍ਹ, 3 ਦਸੰਬਰ (ਜੀ.ਐਮ. ਅਰੋੜਾ)-ਦਾ ਐਨਲਾਈਟੈਂਡ ਡਿਗਰੀ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਨੈਸ਼ਨਲ ਪੱਧਰ 'ਤੇ ਜੈਪੁਰ ਵਿਖੇ ਚੱਲ ਰਹੀਆਂ ਖੇਡਾਂ ਦੌਰਾਨ ਹੈਮਰ ਸੁੱਟਣ 'ਚ ਤੀਜਾ ਸਥਾਨ ਹਾਸਿਲ ਕੀਤਾ | ਪ੍ਰੋਫੈਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ | ਉਨ੍ਹਾਂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |