ਭੀਖੀ, 4 ਦਸੰਬਰ (ਬਲਕਾਰ ਸਿੰਘ ਸਹੋਤਾ)- ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓਾ ਵਿਖੇ ਤਿੰਨ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ | ਵੱਖ-ਵੱਖ ਸੈਸ਼ਨਾਂ ਦੌਰਾਨ ਡੀ.ਐੱਸ.ਪੀ ਬੂਟਾ ਸਿੰਘ ਗਿੱਲ, ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਭੀਖੀ ਕੁਲਦੀਪ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ, ਸੁਖਦੇਵ ਸਿੰਘ ਫਰਵਾਹੀ, ਸਬ-ਇੰਸਪੈਕਟਰ ਸਿਮਰਨ ਕੌਰ, ਥਾਣਾ ਮੁਖੀ ਭੀਖੀ ਗੁਰਮੇਲ ਸਿੰਘ ਭੁੱਲਰ ਨੇ ਸ਼ਿਰਕਤ ਕਰ ਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਨਰੋਇਆ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਦਾ ਜੂੜ ਵੱਢਣ ਲਈ ਖੇਡਾਂ ਅਹਿਮ ਕਿਰਦਾਰ ਨਿਭਾਉਂਦੀਆਂ ਹਨ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਰਿਸ਼ਵ ਸਿੰਗਲਾ ਅਤੇ ਨਮਨ ਸਿੰਗਲਾ ਨੇ ਕਿਹਾ ਕਿ ਸਕੂਲ ਅਰਧ ਸ਼ਹਿਰੀ ਖੇਤਰ 'ਚ ਨੁਮਾਇੰਦਗੀ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵਿਸ਼ੇਸ਼ ਆਕਰਸ਼ਿਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਲਈ ਕੋਚਿੰਗ ਦੇ ਵੀ ਢੁੱਕਵੇ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਪਿ੍ੰਸੀਪਲ ਕਿਰਨ ਰਤਨ, ਡੀ.ਪੀ ਹਰਿੰਦਰ ਸਿੰਘ, ਮਨਪ੍ਰੀਤ ਸਿੰਘ, ਰਣਦੀਪ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਰੁਪਿੰਦਰ ਰਾਣੀ, ਪਰੈਟੀ ਗੁਪਤਾ, ਰੀਨਾ ਰਾਏ ਰਾਣੀ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਜਸਪ੍ਰੀਤ ਸਿੰਘ, ਦੀਪਕ ਗਰਗ, ਨਵਦੀਪ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਤਿੰਨ ਰੋਜ਼ਾ ਅਥਲੈਟਿਕਸ ਮੀਟ ਕਰਵਾਈ <br/>
ਅਜੀਤ ਡੈਸਕ
05-12-2025