20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 22-12-2025
ਮਾਨਸਾ, 21 ਦਸੰਬਰ (ਰਵੀ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਅਣਅਧਿਕਾਰਤ ਆਵਾਜ਼ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਪਾਬੰਦੀ ਲਗਾਉਂਦਿਆਂ ਆਦੇਸ਼ ਕੀਤਾ ਹੈ ਕਿ ਕੋਈ ਵੀ ਵਿਅਕਤੀ ਬਿਨਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ | ਇਸੇ ਤਰਾਂ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ 'ਚ ਲਾਇਸੰਸੀ ਅਸਲਾ ਨਾ ਲਿਆਉਣ ਅਤੇ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਦਾਰਾਂ ਨੂੰ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਹੀਕਲ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ 'ਤੇ ਲਗਾਕੇ ਦੇਣ ਦੇ ਹੁਕਮ ਦਿੱਤੇ ਹਨ | ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਬੀ.ਜੇ.ਐੱਫ ਸਟਾਰ ਸਕਾਲਰਸ਼ਿਪ ਪ੍ਰੀਖਿਆ 'ਚ 400 ਵਿਦਿਆਰਥੀਆਂ ਨੇ ਹਿੱਸਾ ਲਿਆ <br/> ਅਗਲੀ ਖ਼ਬਰ ਅੰਗਹੀਣਾਂ ਨੇ ਪੰਜਾਬ ਸਰਕਾਰ 'ਤੇ ਵਾਅਦਿਆਂ ਤੋਂ ਮੁਕਰਨ ਦੇ ਲਗਾਏ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।