13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 14 ਖ਼ਿਲਾਫ਼ ਮੁਕੱਦਮਾ ਦਰਜ <br/>

ਅਜੀਤ ਡੈਸਕ 23-12-2025
ਮਾਨਸਾ, 22 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 14 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ਨੇ ਸੁਖਪਾਲ ਸਿੰਘ ਤੇ ਜਸਵੀਰ ਸਿੰਘ ਵਾਸੀ ਰਾਮਦਿੱਤੇਵਾਲਾ ਤੋਂ 6 ਗ੍ਰਾਮ ਚਿੱਟਾ, ਗੁਰਵਿੰਦਰ ਸਿੰਘ ਵਾਸੀ ਨੰਗਲ ਕੋਲੋਂ 4 ਗ੍ਰਾਮ, ਹਰਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਤੇ ਮਨਜੋਤ ਸਿੰਘ ਵਾਸੀ ਖੋਖਰ ਖ਼ੁਰਦ ਤੋਂ 6 ਗ੍ਰਾਮ, ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਸੈਂਟੀ ਵਾਸੀ ਬੁਢਲਾਡਾ ਕੋਲੋਂ 04.50 ਮਿਲੀਗਰਾਮ, ਥਾਣਾ ਸਰਦੂਲਗੜ੍ਹ ਪੁਲਿਸ ਨੇ ਚਰਨਜੀਤ ਸਿੰਘ ਤੇ ਅੰਮਿ੍ਤਪਾਲ ਸਿੰਘ ਵਾਸੀ ਰੋੜਕੀ ਤੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਨਸ਼ੀਲੀਆਂ ਗੋਲੀਆਂ ਫੜੀਆਂ
ਥਾਣਾ ਬੋਹਾ ਪੁਲਿਸ ਨੇ ਹਰਵਿੰਦਰ ਸਿੰਘ ਵਾਸੀ ਬੋਹਾ ਤੋਂ 50 ਅਤੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਅਰੁਣ ਕੁਮਾਰ ਤੇ ਸਨੀ ਧਾਲੀਵਾਲ ਵਾਸੀ ਸਰਦੂਲਗੜ੍ਹ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਗਸ਼ਤ ਸਤਨਾਮ ਸਿੰਘ ਤੇ ਹਰਭਜਨ ਸਿੰਘ ਵਾਸੀ ਕਿਸ਼ਨਗੜ੍ਹ ਨੰੂ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦਾ ਹਸਪਤਾਲ 'ਚ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਜਲ ਸਪਲਾਈ ਸਕੀਮ ਪੰਚਾਇਤਾਂ ਨੂੰ ਸੌਂਪਣ ਦੇ ਵਿਰੋਧ 'ਚ ਧਰਨਾ 30 ਨੂੰ <br/> ਅਗਲੀ ਖ਼ਬਰ ਇਨਕਲਾਬੀ ਕੇਂਦਰ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।