13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ <br/>

ਅਜੀਤ ਡੈਸਕ 23-12-2025
ਬੁਢਲਾਡਾ, 22 ਦਸੰਬਰ (ਰਾਹੀ)-ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਅਕਾਲ ਅਕੈਡਮੀ ਚੱਕ ਭਾਈਕੇ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ ਗਈਆਂ | ਸੰਸਥਾ ਦੇ ਆਗੂ ਮਾਸਟਰ ਕੁਲਵੰਤ ਸਿੰਘ ਅਤੇ ਬਲਵੀਰ ਸਿੰਘ ਕੈਂਥ ਨੇ ਦੱਸਿਆ ਕਿ ਸਕੂਲ 'ਚ ਕੁਝ ਲੋੜਵੰਦ ਪਰਿਵਾਰਾਂ ਦੇ ਛੋਟੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਬੂਟ, ਜੁਰਾਬਾਂ ਅਤੇ ਕੋਟੀਆਂ ਵੰਡੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੇ 7 ਲੋੜਵੰਦ ਬੱਚਿਆਂ ਦੀ ਲਗਪਗ 13 ਹਜ਼ਾਰ ਰੁਪਏ ਬੋਰਡ ਪ੍ਰੀਖਿਆ ਫ਼ੀਸ ਭਰੀ ਗਈ ਅਤੇ ਇਸੇ ਮਹੀਨੇ ਵੱਖ-ਵੱਖ ਕਾਲਜਾਂ 'ਚ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਬੱਚਿਆਂ ਦੀ ਲਗਪਗ ਲੱਖ ਰੁਪਏ ਫ਼ੀਸ ਭਰੀ ਜਾਵੇਗੀ | ਇਸ ਮੌਕੇ ਨੱਥਾ ਸਿੰਘ, ਮਹਿੰਦਰਪਾਲ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਲੋਂ ਇੰਟਰ ਕਲਾਸ ਕੁਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਰੇਲਵੇ ਵਿਭਾਗ ਵਲੋਂ ਅੰਡਰ ਬਿ੍ਜ ਪ੍ਰੋਜੈਕਟ ਦੇ ਮੱਦੇਨਜ਼ਰ ਮਾਨਸਾ ਦਾ ਫਾਟਕ ਨੰਬਰ 204 ਕੀਤਾ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।