18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੁਕੱਦਮੇ ਰੱਦ ਕਰਵਾਉਣ ਲਈ ਥਾਣਾ ਜੋਗਾ ਦੇ ਗੇਟ ਅੱਗੇ ਧਰਨਾ 29 ਨੂੰ <br/>

ਅਜੀਤ ਡੈਸਕ 24-12-2025

ਜੋਗਾ, 23 ਦਸੰਬਰ (ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਰੱਲਾ ਵਿਖੇ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਕਲਾਂ ਦੀ ਅਗਵਾਈ 'ਚ ਬਿਜਲੀ ਸੋਧ ਤੇ ਬੀਜ ਬਿੱਲ 2025 ਅਤੇ ਕਿਰਤ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਲਾਮਬੰਦੀ ਇਕੱਤਰਤਾ ਕੀਤੀ ਗਈ | ਪਿੰਡ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਬੂਟਾ ਸਿੰਘ ਪ੍ਰਧਾਨ, ਗੁਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਤਾਰਾ ਸਿੰਘ ਤੇ ਗੁਰਜੰਟ ਸਿੰਘ ਲਾਲਾ ਮੀਤ ਪ੍ਰਧਾਨ, ਅਮਰੀਕ ਸਿੰਘ ਜਨਰਲ ਸਕੱਤਰ, ਰੁਪਿੰਦਰ ਸਿੰਘ ਲਾਲੀ ਸਹਾਇਕ ਜਨਰਲ ਸਕੱਤਰ, ਗੁਰਪਿਆਰ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਗੁਰਦੇਵ ਸਿੰਘ ਬਰਾੜ, ਬਹਾਦਰ ਸਿੰਘ, ਬੂਟਾ ਸਿੰਘ, ਬਿੱਕਰ ਸਿੰਘ, ਜਗਤਾਰ ਸਿੰਘ ਤਾਰੀ, ਬਿੰਦਰ ਸਿੰਘ, ਜਸਵੰਤ ਸਿੰਘ ਕਾਲਾ, ਸਾਧੂ ਸਿੰਘ, ਮਿੱਠੂ ਦਾਸ, ਹਰਦਿਆਲ ਸਿੰਘ, ਸੇਵਕ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ ਅਤੇ ਮਣੀ ਸਿੰਘ ਕਮੇਟੀ ਮੈਂਬਰ ਚੁਣੇ ਗਏ | ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਨਾਲ ਸਬੰਧਿਤ ਡੇਰੇ ਦੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦੇ ਸਬੰਧ 'ਚ ਪੁਲਿਸ ਪ੍ਰਸ਼ਾਸਨ ਵਲੋਂ ਕੁਝ ਵਿਅਕਤੀਆਂ 'ਤੇ ਝੂਠੇ ਇਰਾਦਾ ਕਤਲ ਦੇ ਪਰਚੇ ਦਰਜ ਕੀਤੇ ਗਏ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪਰਚੇ ਰੱਦ ਨਾ ਹੋਏ ਤਾਂ ਜਥੇਬੰਦੀ ਵਲੋਂ ਪਿੰਡ ਵਾਸੀਆਂ ਨਾਲ 29 ਦਸੰਬਰ ਨੂੰ ਥਾਣਾ ਜੋਗਾ ਅੱਗੇ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ, ਬਲਾਕ ਖ਼ਜ਼ਾਨਚੀ ਕਾਲਾ ਸਿੰਘ ਅਕਲੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਭਾਵਿਤ ਹੋਈ ਕਣਕ ਦੀ ਫ਼ਸਲ ਦੇ ਮੁਆਵਜ਼ੇ ਤੋਂ ਵਾਂਝੇ ਕਿਸਾਨਾਂ ਨੇ ਕੀਤਾ ਰੋਸ ਪ੍ਰਗਟ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜਨਵਰੀ 'ਚ ਲਗਾਏ ਜਾਣਗੇ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।