17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੁਖਬੀਰ ਸਿੰਘ ਬਾਦਲ ਪੰਜਾਬੀਆਂ ਦੀ ਪਹਿਲੀ ਪਸੰਦ-ਬੱਲਮ ਸਿੰਘ ਕਲੀਪੁਰ <br/>

ਅਜੀਤ ਡੈਸਕ 24-12-2025

ਮਾਨਸਾ, 23 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦਾ ਵਿਕਾਸ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ ਜਦਕਿ ਕਾਂਗਰਸ ਦੇ ਰਾਜ ਤਾਂ ਸੂਬੇ ਦਾ ਵਿਨਾਸ਼ ਹੀ ਹੋਇਆ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਕਾਂਗਰਸ ਨਾਲੋਂ ਵੀ ਨਖਿੱਧ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕਿਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਗੱਲਬਾਤ ਕਰਦਿਆਂ ਕੀਤਾ | ਉਹ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜਾਬੀਆਂ ਦੀ ਪਹਿਲੀ ਪਸੰਦ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਅਕਾਲੀ ਦਲ ਨੇ ਵੱਡੀ ਮੱਲ ਮਾਰੀ ਹੈ | ਇਹ ਵੱਖਰੀ ਗੱਲ ਹੈ ਕਿ ਪੂਰੇ ਪੰਜਾਬ 'ਚ ਪਾਰਟੀ ਦੇ 1 ਹਜ਼ਾਰ ਤੋਂ ਵਧੇਰੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸੱਤਾਧਾਰੀ ਧਿਰ ਦੇ ਇਕ ਵੀ ਉਮੀਦਵਾਰ ਦੇ ਕਾਗ਼ਜ਼ ਰੱਦ ਨਹੀਂ ਹੋਏ | ਉਨ੍ਹਾਂ ਦੱਸਿਆ ਕਿ ਬੁਢਲਾਡਾ ਹਲਕੇ 'ਚ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ 'ਚ ਸਾਰੇ ਵਰਕਰਾਂ ਨੇ ਸਖ਼ਤ ਮਿਹਨਤ ਨਾਲ 40 ਹਜ਼ਾਰ ਵੋਟਾਂ ਹਾਸਲ ਕਰ ਕੇ ਪਹਿਲਾ ਸਥਾਨ ਮੱਲਿਆ ਅਤੇ ਜ਼ਿਲ੍ਹਾ ਪ੍ਰੀਸ਼ਦ 'ਚ 2 ਅਤੇ ਸੰਮਤੀ ਦੇ 9 ਜ਼ੋਨਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ | ਸ: ਕਲੀਪੁਰ ਨੇ ਦੋਸ਼ ਲਗਾਇਆ ਕਿ ਆਪ ਨੇ ਇਹ ਚੋਣਾਂ ਤਰਨ ਤਾਰਨ ਵਿਧਾਨ ਸਭਾ ਦੀ ਤਰਜ਼ 'ਤੇ ਲੜ ਕੇ ਲੁੱਟੀਆਂ ਹਨ | ਉਨ੍ਹਾਂ ਕਿਹਾ ਕਿ 2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਵਿਕਾਸ ਤੇ ਭਾਈਚਾਰਕ ਸਾਂਝ ਦੇ ਮੁੱਦੇ 'ਤੇ ਚੋਣ ਲੜੇਗੀ |

ਪਿਛਲੀ ਖ਼ਬਰ 'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਦਾ ਮੰਚਨ <br/> ਅਗਲੀ ਖ਼ਬਰ ਸ਼ਹਿਰ 'ਚ ਸੀਵਰੇਜ ਮੈਨਹੋਲਾਂ ਦੇ ਉੱਗੜ-ਦੁੱਗੜ ਢੱਕਣਾਂ ਨਾਲ ਵਾਪਰ ਸਕਦੈ ਹਾਦਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।