17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਕਨਵੈੱਨਸ਼ਨ ਤੇ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਬਿਜਲੀ ਸੋਧ ਬਿਲ ਤੇ ਨਿੱਜੀਕਰਨ ਦੀਆਂ ਹੋਰਨਾ ਨੀਤੀਆਂ ਖ਼ਿਲਾਫ਼ ਕਨਵੈੱਨਸ਼ਨ ਕਰਨ ਉਪਰੰਤ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਮਾਸਟਰ ਜਗਮੇਲ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਮੁਖ਼ਤਿਆਰ ਪੂਹਲਾ, ਭਾਕਿਯੂ ਡਕੌਂਦਾ ਦੇ ਆਗੂ ਗੁਰਦੀਪ ਸਿੰਘ ਰਾਮਪੁਰਾ ਤੇ ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਸ਼ੀਰੀਂ ਨੇ ਕਿਹਾ ਹੈ ਕਿ ਬਿਜਲੀ ਸੋਧ ਬਿਲ ਰਾਹੀਂ ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਦੇ ਖੇਤਰ ਵਿਚ ਦੇਸੀ-ਵਿਦੇਸ਼ੀ ਨਿੱਜੀ ਬਿਜਲੀ ਵਪਾਰੀਆਂ ਦੇ ਖੁੱਲ੍ਹੇ ਦਾਖ਼ਲੇ ਲਈ ਕਾਨੂੰਨ ਬਣਾਇਆ ਜਾ ਰਿਹਾ, ਜਿਸ ਨਾਲ ਕੰਪਨੀਆਂ ਨੂੰ ਮੁਨਾਫ਼ਾ ਅਤੇ ਲੋਕਾਂ ਦੀ ਲੁੱਟ ਤੇਜ਼ ਹੋਵੇਗੀ | ਉਨ੍ਹਾਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀ ਨੀਤੀ ਨੂੰ ਰੋਕਣ ਲਈ ਸਾਂਝੇ ਸੰਘਰਸ਼ਾਂ ਦੇ ਪੜੁਲ ਬੰਨ੍ਹਣ 'ਤੇ ਜੋਰ ਦਿੱਤਾ | ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਮੁਕੰਮਲ ਤੌਰ 'ਤੇ ਰੱਦ ਕਰਨ ਦੀ ਮੰਗ ਕੀਤੀ | ਕਨਵੈੱਨਸ਼ਨ ਤੋਂ ਬਾਅਦ ਟੀਚਰਜ਼ ਹੋਮ ਤੋਂ ਲੈ ਕੇ ਮਹਿਣਾ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੁਖਵਿੰਦਰ ਸਿੰਘ ਬਠਿੰਡਾ ਨੇ ਨਿਭਾਈ ਅਤੇ ਹਰਬੰਸ ਘਣੀਆਂ ਤੇ ਹਰਮੀਤ ਕੋਟਗੁਰੂ ਨੇ ਇਨਕਲਾਬੀ ਗੀਤ ਪੇਸ਼ ਕੀਤੇ ਅਤੇ ਜਗਜੀਤ ਸਿੰਘ ਲਹਿਰਾ ਮੁਹੱਬਤ ਨੇ ਕਨਵੈੱਨਸ਼ਨ ਨੂੰ ਸਫਲ ਕਰਨ ਲਈ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਵਿਦਿਆਰਥਣ ਨੇ ਨੈਸ਼ਨਲ ਚੈਂਪੀਅਨਸ਼ਿਪ ਪੈਰਾ ਜੂਡੋ 'ਚੋਂ ਜਿੱਤਿਆ ਗੋਲਡ ਤੇ ਸਿਲਵਰ ਮੈਡਲ ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।