15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੇਸ਼ ਸੇਵਾ ਦੇ ਰਾਹ ਪਏ ਆਹਲੂਪੁਰ ਦੇ 5 ਗੱਭਰੂ-ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 24-12-2025
ਸਰਦੂਲਗੜ੍ਹ, 23 ਦਸੰਬਰ (ਜੀ.ਐਮ ਅਰੋੜਾ)- ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਦੇ 5 ਹੋਣਹਾਰ ਵਿਦਿਆਰਥੀਆਂ ਦੀ ਭਾਰਤੀ ਫ਼ੌਜ 'ਚ ਚੋਣ ਹੋਈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਰਤੀ ਫ਼ੌਜ 'ਚ ਚੁਣੇ ਗਏ ਨੌਜਵਾਨਾਂ 'ਚ ਗੁਰਤੇਜ ਸਿੰਘ ਅਤੇ ਕਿ੍ਸ਼ਨ ਸਿੰਘ ਪਿੰਡ ਆਹਲੂਪੁਰ, ਪਰਵੀਨ ਕੁਮਾਰ ਪਿੰਡ ਕਰੰਡੀ, ਅਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਪਿੰਡ ਲੋਹਗੜ੍ਹ ਸ਼ਾਮਲ ਹਨ | ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਜਸਪਾਲ ਸਿੰਘ ਅਤੇ ਪੰਚਾਇਤ ਮੈਂਬਰ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ 'ਚ ਮੱਲ੍ਹਾਂ ਮਾਰ ਰਹੇ ਹਨ | ਪਿ੍ੰਸੀਪਲ ਸੋਨੂੰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਪਰਮਜੀਤ ਕੌਰ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।