15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੁਸ਼ਾਸਨ ਹਫ਼ਤੇ ਤਹਿਤ ਭੀਖੀ ਅਤੇ ਬੋੜਾਵਾਲ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ <br/>

ਅਜੀਤ ਡੈਸਕ 24-12-2025
ਬੁਢਲਾਡਾ/ਭੀਖੀ, 23 ਦਸੰਬਰ (ਸਵਰਨ ਸਿੰਘ ਰਾਹੀ, ਬਲਕਾਰ ਸਿੰਘ ਸਹੋਤਾ)- ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਾ ਕੀ ਅÏਰ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਦਸੰਬਰ ਤੱਕ ਸੁਸ਼ਾਸਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਸ਼ਿਕਾਇਤ ਨਿਵਾਰਨ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੁਸ਼ਾਸਨ ਹਫ਼ਤੇ ਤਹਿਤ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ ਜਾਵੇ | ਇਸੇ ਤਹਿਤ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਭੀਖੀ ਸਮੇਤ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ | ਸੀ.ਪਾਈਟ ਕੈਂਪ ਬੋੜਾਵਾਲ ਵਿਖੇ ਲਗਾਏ ਸ਼ਿਕਾਇਤ ਨਿਵਾਰਨ ਕੈਂਪ 'ਚ ਬੋੜਾਵਾਲ ਸਮੇਤ ਨੇੜਲੇ ਪਿੰਡਾਂ ਦੇ ਵਸਨੀਕਾਂ ਨੇ ਲਾਹਾ ਲਿਆ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਬੈਂਚ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਅਗਲਾ ਕੈਂਪ ਬੀ.ਡੀ.ਪੀ.ਓ. ਦਫ਼ਤਰ ਸਰਦੂਲੇਵਾਲਾ ਵਿਖੇ 24 ਦਸੰਬਰ ਨੂੰ ਲੱਗੇਗਾ |

ਪਿਛਲੀ ਖ਼ਬਰ ਅਚਨਚੇਤ ਹਾਦਸੇ 'ਚ ਮਰੇ ਰਣਵੀਰ ਸਿੰਘ ਦਾ ਸਸਕਾਰ ਅੱਜ <br/> ਅਗਲੀ ਖ਼ਬਰ ਬੱਸ ਡਰਾਈਵਰ ਨੇ ਖ਼ਤਰੇ 'ਚ ਪਾਈ ਸਵਾਰੀਆਂ ਦੀ ਜਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।