14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੁਲਿਸ ਨੇ ਚਿੱਟੇ ਸਮੇਤ ਨਸ਼ਾ ਤਸਕਰ ਦਬੋਚਿਆ

ਅਜੀਤ ਡੈਸਕ 25-12-2025
ਗੋਨਿਆਣਾ, 24 ਦਸੰਬਰ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 2.20 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ | ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਵਿਚ ਇਕ ਨਸ਼ਾ ਤਸਕਰ ਚਿੱਟੇ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ, ਜਿਸ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਟਰੈਪ ਲਗਾਕੇ ਜਦੋਂ ਜਾ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 2.20 ਗ੍ਰਾਮ ਚਿੱਟਾ ਬਰਾਮਦ ਹੋਇਆ | ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਮਨੀ ਰਾਮ ਪੁੱਤਰ ਸਰੀ ਰਾਮ ਲਬਾਇਆ ਵਾਸੀ ਗੋਨਿਆਣਾ ਮੰਡੀ ਵਜੋਂ ਕੀਤੀ ਹੈ | ਪੁਲਿਸ ਨੇ ਮਨੀ ਰਾਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ, ਚੁੱਘੇ ਖ਼ੁਰਦ ਵਿਖੇ 'ਮਿਸ਼ਨ ਲਾਈਫ਼ ਥੀਮ' ਅਧੀਨ ਸੈਮੀਨਾਰ <br/> ਅਗਲੀ ਖ਼ਬਰ ਸ੍ਰੀ ਬਾਲਾ ਸੇਵਾ ਮੰਡਲ ਵਲੋਂ ਸੁੰਦਰ ਕਾਂਡ ਦੇ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।