20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਾਮ ਸਮੇਂ ਲਗਦੇ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 26-12-2025
ਬਰੇਟਾ, 25 ਦਸੰਬਰ (ਜੀਵਨ ਸ਼ਰਮਾ)-ਕੁੱਲਰੀਆਂ ਬਿਜਲੀ ਗਰਿੱਡ ਅਧੀਨ ਆਉਂਦੇ ਪਿੰਡਾਂ 'ਚ ਸ਼ਾਮ ਸਮੇਂ ਲੱਗਦੇ ਬਿਜਲੀ ਦੇ ਕੱਟਾਂ ਨੇ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ਕਿ ਇਸ ਸਮੇਂ ਜਦੋਂ ਕਿ ਸਰਦੀ ਦਾ ਮੌਸਮ ਹੋਣ ਕਾਰਨ ਬਿਜਲੀ ਦਾ ਕੋਈ ਜ਼ਿਆਦਾ ਲੋਡ ਨਹੀਂ ਹੈ, ਉਸ ਵਕਤ ਲੱਗਦੇ ਲੰਬੇ ਕੱਟ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਸ਼ਾਮ 6 ਵਜੇ ਦੇ ਕਰੀਬ ਕੱਟ ਲੱਗਣ ਤੋਂ ਬਾਅਦ ਬਿਜਲੀ ਕਾਫ਼ੀ ਸਮੇਂ ਬਾਅਦ ਆਉਣ ਕਰ ਕੇ ਲੋਕਾਂ ਨੂੰ ਹਨੇਰੇ 'ਚ ਬੈਠਣਾ ਪੈਦਾ ਹੈ | ਇਸ ਤੋਂ ਇਲਾਵਾ ਦਿਨ ਸਮੇਂ ਵੀ ਕੱਟ ਉਨ੍ਹਾਂ ਨੂੰ ਤੰਗ ਕਰ ਰਹੇ ਹਨ | ਇਸ ਸਬੰਧੀ ਬਿਜਲੀ ਵਿਭਾਗ ਕੋਲ ਫ਼ਰਿਆਦ ਕੀਤੀ ਜਾ ਚੁੱਕੀ ਹੈ ਪਰ ਇਸ ਦਾ ਕੋਈ ਹੱਲ ਨਾ ਹੋਇਆ | ਲੋਕਾਂ ਨੇ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨਿਰਵਿਘਨ 24 ਘੰਟੇ ਯਕੀਨੀ ਬਣਾਈ ਜਾਵੇ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਨੂੰ ਕੀਤੀਆਂ ਕਿਤਾਬਾਂ ਭੇਟ <br/> ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।