20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕਾਮਰੇਡ ਜੰਗੀਰ ਸਿੰਘ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ <br/>

ਅਜੀਤ ਡੈਸਕ 26-12-2025
ਜੋਗਾ, 25 ਦਸੰਬਰ (ਹਰਜਿੰਦਰ ਸਿੰਘ ਚਹਿਲ)-ਕਾ. ਜੰਗੀਰ ਸਿੰਘ ਸਰਕਾਰੀ ਸਕੂਲ (ਲੜਕੇ) ਜੋਗਾ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ ਹੋਇਆ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਡਾ. ਮਲਕੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੀਤਾ | ਉਨ੍ਹਾਂ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੌਮੀ ਸੇਵਾ ਯੋਜਨਾ ਜਿਹੇ ਕੈਂਪਾਂ ਨਾਲ ਜੁੜ ਕੇ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧਦਾ ਹੈ ਅਤੇ ਸਰਵਪੱਖੀ ਵਿਕਾਸ ਹੁੰਦਾ ਹੈ | ਬਲਜੀਤ ਸਿੰਘ ਅਕਲੀਆ ਨੇ ਕੈਂਪ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ 7 ਦਿਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਡਿਪਟੀ ਕੈਂਪ ਕਮਾਡੈਂਟ ਹਰਦੀਪ ਸਿੰਘ ਬੁਰਜ ਰਾਠੀ ਅਤੇ ਮੈੱਸ ਅਫ਼ਸਰ ਇੰਦਰਜੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਜਗਸੀਰ ਸਿੰਘ ਬਾਬਾ ਅਤੇ ਸਮੂਹ ਵਲੰਟੀਅਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ ਹਲਕੇ ਦੇ ਸ਼ਹਿਰਾਂ/ਪਿੰਡਾਂ ਦਾ ਵਿਕਾਸ ਬਰਾਬਰਤਾ ਦੇ ਆਧਾਰ 'ਤੇ ਕੀਤਾ ਜਾ ਰਿਹੈ-ਡਾ. ਵਿਜੇ ਸਿੰਗਲਾ <br/> ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।