20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮਾਨਸਾ ਹਲਕੇ ਦੇ ਸ਼ਹਿਰਾਂ/ਪਿੰਡਾਂ ਦਾ ਵਿਕਾਸ ਬਰਾਬਰਤਾ ਦੇ ਆਧਾਰ 'ਤੇ ਕੀਤਾ ਜਾ ਰਿਹੈ-ਡਾ. ਵਿਜੇ ਸਿੰਗਲਾ <br/>

ਅਜੀਤ ਡੈਸਕ 26-12-2025

ਮਾਨਸਾ, 25 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਹਲਕੇ ਦੇ ਸ਼ਹਿਰਾਂ/ਪਿੰਡਾਂ ਦਾ ਵਿਕਾਸ ਬਰਾਬਰਤਾ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | 31 ਮਾਰਚ 2026 ਤੋਂ ਪਹਿਲਾਂ ਮੁੱਖ ਸੜਕਾਂ ਦੇ ਨਾਲ ਹੀ ਸੰਪਰਕ ਸੜਕਾਂ ਦੇ ਨਵੀਨੀਕਰਨ/ਮੁਰੰਮਤ ਦਾ ਕਾਰਜ ਮੁਕੰਮਲ ਹੋ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਾਨਸਾ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ | ਉਹ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਉਨ੍ਹਾਂ ਦੱਸਿਆ ਕਿ ਕੁਝ ਸੜਕਾਂ ਦੇ ਨਵੀਨੀਕਰਨ ਦਾ ਕਾਰਜ ਜਾਰੀ ਹੈ ਅਤੇ ਕਈਆਂ ਦੇ ਅਗਲੇ ਦਿਨਾਂ 'ਚ ਟੈਂਡਰ ਲੱਗ ਜਾਣੇ ਹਨ | ਵਿਧਾਇਕ ਅਨੁਸਾਰ ਮਾਨਸਾ ਸ਼ਹਿਰੀਆਂ ਦੀ ਮੁੱਖ ਮੰਗ ਸੀਵਰੇਜ ਪ੍ਰਣਾਲੀ ਦਰੁਸਤ ਕਰਨ ਦੀ ਸੀ, ਜਿਸ ਸਬੰਧੀ ਜੰਗੀ ਪੱਧਰ 'ਤੇ ਕੰਮ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸਰਹਿੰਦ ਡਰੇਨ 'ਚ ਇਹ ਪਾਣੀ ਪਾਉਣ ਲਈ ਪਾਈਪ ਲਾਈਨ ਪਾਈ ਜਾ ਰਹੀ ਹੈ ਅਤੇ 75 ਪ੍ਰਤੀਸ਼ਤ ਕਾਰਜ ਪੂਰਾ ਹੋ ਗਿਆ ਹੈ ਜਦਕਿ ਕੁਝ ਮਹੀਨਿਆਂ 'ਚ ਹੀ ਇਸ ਨੂੰ ਨੇਪਰੇ ਚਾੜ੍ਹ ਲਿਆ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਵਿਕਾਸ ਦੀਆਂ ਸਿਰਫ਼ ਢੀਂਗਾਂ ਮਾਰੀਆਂ ਹਨ ਜਦਕਿ ਸਮੱਸਿਆਵਾਂ ਪਹਿਲਾਂ ਦੀ ਤਰ੍ਹਾਂ ਮੂੰਹ ਅੱਡੀ ਖੜ੍ਹੀਆਂ ਸਨ | ਸ੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਦੇ ਗਠਨ ਹੋਣ ਉਪਰੰਤ ਵਧੇਰੀਆਂ ਸਮੱਸਿਆਵਾਂ ਦਾ ਹੱਲ ਕਰ ਲਿਆ ਹੈ ਅਤੇ ਅਧੂਰੇ ਪਏ ਪ੍ਰੋਜੈਕਟਾਂ ਨੂੰ ਜਲਦ ਪੂਰ ਲਿਆ ਜਾਵੇਗਾ | ਸਾਬਕਾ ਸਿਹਤ ਮੰਤਰੀ ਨੇ ਦੱਸਿਆ ਕਿ ਮਾਨਸਾ 'ਚ ਮੈਡੀਕਲ ਤੇ ਟੈਕਨੀਕਲ ਇੰਸਟੀਚਿਊਟ ਸਥਾਪਿਤ ਕਰਵਾਉਣ ਲਈ ਉਪਰਾਲੇ ਜਾਰੀ ਹਨ | ਉਨ੍ਹਾਂ ਹੋਰ ਦੱਸਿਆ ਕਿ ਹਲਕੇ ਦੇ ਪਿੰਡਾਂ ਸ਼ਹਿਰਾਂ 'ਚ ਪਾਰਕ, ਲਾਇਬਰੇਰੀਆਂ ਬਣਾਈਆਂ ਜਾ ਰਹੀਆਂ ਹਨ, ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ | ਸ੍ਰੀ ਸਿੰਗਲਾ ਨੇ ਕਿਹਾ ਕਿ ਮੁਹੱਲਾ ਕਲੀਨਿਕ ਲੋਕਾਈ ਲਈ ਵਰਦਾਨ ਸਾਬਤ ਹੋ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਮਰਾਹਕੁਨ ਗੱਲਾਂ 'ਚ ਆਉਣ ਦੀ ਬਜਾਏ ਸਰਕਾਰਾਂ ਦੇ ਕਾਰਜਾਂ ਦਾ ਲੇਖਾ-ਜੋਖਾ ਖ਼ੁਦ ਕਰਨ | ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਜ਼ਿਲ੍ਹਾ ਪ੍ਰੀਸ਼ਦ ਭੈਣੀਬਾਘਾ ਜ਼ੋਨ ਤੋਂ ਮੈਂਬਰ ਕਰਮਾ ਸਿੰਘ ਖਿਆਲਾ ਵੀ ਹਾਜ਼ਰ ਸਨ |


'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦੇ ਹੋਏ ਵਿਧਾਇਕ ਡਾ. ਵਿਜੇ ਸਿੰਗਲਾ | ਨਾਲ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ | ਅਜੀਤ ਤਸਵੀਰ

ਪਿਛਲੀ ਖ਼ਬਰ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਸਰਦੂਲਗੜ੍ਹ ਤੇ ਜੋਗਾ 'ਚ ਸਫ਼ਾਈ ਦਾ ਨਿਰੀਖਣ <br/> ਅਗਲੀ ਖ਼ਬਰ ਕਾਮਰੇਡ ਜੰਗੀਰ ਸਿੰਘ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।