20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

2022 ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ 'ਆਪ' ਸਰਕਾਰ-ਗੁਰਬਾਜ਼ ਸਿੰਘ ਸਿੱਧੂ <br/>

ਅਜੀਤ ਡੈਸਕ 26-12-2025
ਰਾਮਾਂ ਮੰਡੀ, 25 ਦਸੰਬਰ (ਤਰਸੇਮ ਸਿੰਗਲਾ)- 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ ਵਿਚੋਂ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ¢ ਹੁਣ ਜਦੋਂ 'ਆਪ' ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ 'ਚ ਹੈ ਤਾਂ ਉਸ ਨੰੂ ਚਾਹੀਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ¢ ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਸਪੁੱਤਰ ਤੇ ਨÏਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਗਾਟਵਾਲੀ ਪਿੰਡ 'ਚ ਵਰਕਰਾਂ ਤੇ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਕੀਤਾ¢ ਉਨ੍ਹਾਂ ਕਿਹਾ ਕਿ 2022 ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਜਿਨ੍ਹਾਂ 'ਤੇ ਲੋਕਾਂ ਨੇ ਯਕੀਨ ਕਰਦਿਆਂ ਉਨਾਂ ਨੂੰ ਭਾਰੀ ਸਮੱਰਥਨ ਨਾਲ ਸੱਤਾ ਸੌਂਪੀ ਸੀ, ਪਰ ਹੁਣ ਪÏਣੇ ਚਾਰ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਤੇ ਸੂਬੇ ਦੇ ਲੋਕ ਆਪਣੇ ਆਪ ਨੂੰ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਕਿ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਅਜੇ ਤੱਕ ਅਧੂਰਾ ਪਿਆ ਹੀ ਪਿਆ ਹੈ, ਤੇ ਸਰਕਾਰ ਹਰ ਬਜਟ ਤੋਂ ਬਾਅਦ ਇਹ ਲਾਰਾ ਲਾ ਦਿੰਦੀ ਹੈ ਕਿ ਅਗਲੇ ਬਜਟ 'ਚ ਇਸ ਲਈ ਲੋੜੀਂਦੀ ਰਾਸ਼ੀ ਰੱਖਾਂਗੇ¢ ਸ੍ਰ.ਸਿੱਧੂ ਨੇ ਮੰਗ ਕੀਤੀ ਕਿ ਸਰਕਾਰ ਲਾਰੇ ਲੱਪਿਆਂ ਦੀ ਨੀਤੀ ਤਿਆਗ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ, ਜਾਂ ਐਲਾਨ ਕਰੇ ਕਿ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਕੋਲ ਲੋੜੀਂਦੇ ਆਰਥਿਕ ਵਸੀਲੇ ਨਹੀ ਹਨ¢ ਇਸ ਮੌਕੇ ਸੀ.ਆਗੂ ਗੁਰਜੀਵਨ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਹਰਪਾਲ ਸਿੰਘ ਪੰਚ ਗਾਟਵਾਲੀ, ਧਰਵਿੰਦਰ ਢਿੱਲੋਂ ਗਿਆਨਾ, ਸੇਵਕ ਤੰਗਰਾਲੀ, ਵਕੀਲ ਸਿੰਘ ਭੁੱਲਰ, ਜਗਸੀਰ ਸਿੰਘ ਪੁਰਬਾ, ਪ੍ਰਦੀਪ ਸਿੰਘ ਕਾਲਾ ਭੁੱਲਰ, ਮਲਕੀਤ ਸਿੰਘ ਬਹਿਣੀਵਾਲ ਆਦਿ ਮੌਜੂਦ ਸਨ¢

ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕੜ੍ਹੀ ਚਾਵਲ ਦਾ ਲੰਗਰ ਲਾਇਆ <br/> ਅਗਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਭਿੱਖਿਆ ਰੋਕਣ ਸੰਬੰਧੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।