19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>

ਅਜੀਤ ਡੈਸਕ 26-12-2025
ਮਾਨਸਾ, 25 ਦਸੰਬਰ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲੇ੍ਹ 'ਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਇਸ 'ਤੇ ਰੋਕ ਲਗਾਈ ਜਾਂਦੀ ਹੈ |
ਰੋਸ ਪ੍ਰਦਰਸ਼ਨਾਂ ਦੀ ਮਨਾਹੀ
ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਹੁਕਮ 'ਚ ਉਨ੍ਹਾਂ ਕਿਹਾ ਕਿ ਅਕਸਰ ਹੀ ਕਿਸਾਨ ਅਤੇ ਮਜ਼ਦੂਰ ਆਦਿ ਜਥੇਬੰਦੀਆਂ ਵਲੋਂ ਤਾਪ ਘਰ ਬਣਾਂਵਾਲੀ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਦੇ ਨਾਲ ਹੀ ਥਰਮਲ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ |
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ 'ਤੇ ਪਾਬੰਦੀ
ਇਕ ਹੋਰ ਹੁਕਮ 'ਚ ਜ਼ਿਲ੍ਹੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ ਹੈ | ਉਪਰੋਕਤ ਹੁਕਮ 31 ਜਨਵਰੀ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ <br/> ਅਗਲੀ ਖ਼ਬਰ ਅਦਬੀ ਸਾਂਝ ਲਈ ਹਰ ਧਰਮ ਦਾ ਸਤਿਕਾਰ ਜ਼ਰੂਰੀ- ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।