22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹਾੜ੍ਹ ਮਹੀਨੇ ਦੀ ਸੰਗਰਾਂਦ 'ਤੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈਆਂ ਨਤਮਸਤਕ <br/>

ਅਜੀਤ ਡੈਸਕ 16-06-2025
ਸੁਲਤਾਨਪੁਰ ਲੋਧੀ, 15 ਜੂਨ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਧਾਰਮਿਕ ਦੀਵਾਨ ਸਜਾਏ ਗਏਅਤੇ ਵੱਖ-ਵੱਖ ਹਜ਼ੂਰੀ ਰਾਗੀ ਜਥਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਦੂਰ ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਬੇਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਸੰਗਤਾਂ ਨੇ ਪਾਵਨ ਬੇਰੀ ਸਾਹਿਬ ਦੇ ਦਰਸ਼ਨ ਪਰਿਕਰਮਾ ਕੀਤੀਆਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਮਿਲ ਕੇ ਕੀਤੀ | ਇਸ ਦੌਰਾਨ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ ਰੇਖ 'ਚ ਵਿਸ਼ਾਲ ਦੀਵਾਨ ਸਜਾਏ ਗਏ ਤੇ ਸਜੇ ਦਰਬਾਰ 'ਚ ਗੁਰਬਾਣੀ ਦੇ ਹੁਕਮਨਾਮੇ ਤੇ ਹਾੜ੍ਹ ਮਹੀਨੇ ਦੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਿੱਤੀ ਸਿੱਖਿਆ ਬਾਰੇ ਵਿਸਥਾਰ 'ਚ ਕਥਾ ਵਿਦਵਾਨ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸੁਣਾਈ ਤੇ ਉਨ੍ਹਾਂ ਨਾਲ ਗਿਆਨੀ ਕਰਨਜੀਤ ਸਿੰਘ ਕਥਾ ਵਾਚਕ ਨੇ ਗੁਰਬਾਣੀ ਦਾ ਪਾਠ ਨਾਲ ਨਾਲ ਸੁਣਾਇਆ | ਇਸ ਮੌਕੇ ਭਾਈ ਕਰਨਜੀਤ ਸਿੰਘ ਆਹਲੀ ਨੇ ਸੰਤ ਹਰਖੋਵਾਲ ਜੀ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਜਰਨੈਲ ਸਿੰਘ ਅਕਾਉਂਟੈਂਟ, ਰਿਕਾਰਡ ਕੀਪਰ ਪਵਨਦੀਪ ਸਿੰਘ ਤੇ ਹਰਪ੍ਰੀਤ ਸਿੰਘ, ਸੁਖਜਿੰਦਰ ਸਿੰਘ ਭਗਤਪੁਰ, ਸਰਵਨ ਸਿੰਘ ਚੱਕਾਂ ਨਿਗਰਾਨ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠ ਸਾਹਿਬ, ਸਲਵੰਤ ਸਿੰਘ ਸਟੋਰ ਕੀਪਰ, ਨਵਜੋਤ ਸਿੰਘ ਸੋਨੂੰ, ਅਮਨਪ੍ਰੀਤ ਸਿੰਘ ਬੂਲੇ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ, ਸਲਵੰਤ ਸਿੰਘ, ਭਾਈ ਚਰਨਜੀਤ ਸਿੰਘ ਫਰਾਸ਼ ਸਰਪ੍ਰਸਤ ਰੋਜ਼ਾਨਾ ਅੰਮਿ੍ਤ ਵੇਲਾ ਪਰਿਕਰਮਾ ਸੇਵਾ ਸੁਸਾਇਟੀ ਬੇਰ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 16500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ <br/> ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਸਰਾਫ਼ਾ ਬਾਜ਼ਾਰ 3 ਦਿਨ ਰਹੇਗਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।